ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਡੀਂਡਾ ਸਾਂਸੀਆ ਵਿਖੇ ਅੱਜ ਐੱਸ. ਐੱਸ. ਪੀ ਗੁਰਦਾਸਪੁਰ ਹਰੀਸ਼ ਕੁਮਾਰ ਦੁਮਾਯਾ ਦੀ ਅਗਵਾਈ ਹੇਠ ਭਾਰੀ ਪੁਲਸ ਫੋਰਸ ਨਾਲ ਪੂਰੇ ਪਿੰਡ ਨੂੰ ਸੀਲ ਕਰਕੇ ਸਰਚ ਅਭਿਆਨ ਚਲਾਇਆ ਗਿਆ। ਜਾਣਕਾਰੀ ਅਨੁਸਾਰ ਇਹ ਪਿੰਡ ਪਿਛਲੇ ਕਾਫੀ ਲੰਮੇ ਸਮੇਂ ਤੋਂ ਨਸ਼ੇ ਦੇ ਕਾਰੋਬਾਰ ਵਜੋਂ ਹਲਕੇ ਦੀ ਇਕ ਹੱਬ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਕਰੀਬ ਪਿਛਲੇ ਕੁਝ ਮਹੀਨੇ ਪਹਿਲਾਂ ਇਥੇ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਸੀ ਜਿਸ ਤੋਂ ਬਾਅਦ ਪੁਲਸ ਲਗਾਤਾਰ ਪੱਬਾਂ ਭਾਰ ਹੋਣ ਕਾਰਨ ਪੁਲਸ ਵੱਲੋਂ ਸਮੇਂ-ਸਮੇਂ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਦੀ ਲੜੀ ਤਹਿਤ ਅੱਜ ਐੱਸਐੱਸਪੀ ਗੁਰਦਾਸਪੁਰ ਦੀ ਅਗਵਾਈ ਹੇਠ ਭਾਰੀ ਪੁਲਸ ਨਾਲ ਪੂਰਾ ਪਿੰਡ ਸੀਲ ਕਰਕੇ ਸਰਚ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਪੁਲਸ ਨੂੰ ਕਰੀਬ 18,000 ਐੱਮ. ਐੱਲ. ਨਾਜਾਇਜ਼ ਸ਼ਰਾਬ ਤੇ 25 ਕਿੱਲੋ ਕੱਚੀ ਲਾਹਣ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ।
ਇਸ ਮੌਕੇ ਗੱਲਬਾਤ ਕਰਦੇ ਹੋਏ ਐੱਸਐੱਸਪੀ ਗੁਰਦਾਸਪੁਰ ਹਰੀਸ਼ ਕੁਮਾਰ ਦੁਮਾਯਾ ਨੇ ਦੱਸਿਆ ਕਿ ਲਗਾਤਾਰ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਸ ਵੱਲੋਂ ਸਮੇਂ ਸਮੇਂ ਸਿਰ ਸਰਚ ਅਭਿਆਨ ਚਲਾ ਕੇ ਨਸ਼ਾ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਨੱਥ ਪਾਈ ਜਾ ਰਹੀ ਹੈ। ਅੱਜ ਵੀ ਇਸ ਲੜੀ ਤਹਿਤ ਗੁਰਦਾਸਪੁਰ ਜ਼ਿਲ੍ਹੇ ਅੰਦਰ ਥਾਣਾ ਕਲਾਨੌਰ, ਦੀਨਾਨਗਰ, ਗੁਰਦਾਸਪੁਰ ਸਮੇਤ ਹੋਰ ਕਈ ਇਲਾਕਿਆਂ ਅੰਦਰ ਵੱਖ-ਵੱਖ ਪੁਲਸ ਪਾਰਟੀਆਂ ਵੱਲੋਂ ਸਰਚ ਅਭਿਆਨ ਚਲਾਇਆ ਗਿਆ ਅਤੇ ਭਾਰੀ ਮਾਤਰਾ ਵਿਚ ਵੱਖ-ਵੱਖ ਥਾਵਾਂ ਨਾਜਾਇਜ਼ ਸ਼ਰਾਬ ਅਤੇ ਕਈ ਮੁਲਜ਼ਮਾਂ ਨੂੰ ਵੀ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ 15 ਅਗਸਤ ਨੂੰ ਲੈ ਕੇ ਪੁਲਸ ਵੱਲੋਂ ਹਰ ਇਲਾਕੇ ਅੰਦਰ ਪੂਰੀ ਮੁਸਤੈਦੀ ਨਾਲ ਨਾਕੇ ਲਗਾ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਆ ਤਾਂ ਕਿ ਕਿਸੇ ਤਰ੍ਹਾਂ ਦਾ ਕੋਈ ਨਸ਼ਾ ਜਾਂ ਹੋਰ ਕਿਸੇ ਘਟਨਾ ਨੂੰ ਕੋਈ ਅੰਜਾਮ ਨਾ ਦੇ ਸਕੇ। ਇਸ ਮੌਕੇ ਡੀਐੱਸਪੀ ਦੀਨਾਨਗਰ ਸੁਖਵਿੰਦਰ ਪਾਲ ਸਿੰਘ, ਐੱਸ. ਐੱਚ. ਓ ਪੁਰਾਣਾ ਸ਼ਾਲਾ ਕਰਿਸ਼ਮਾ ਸਮੇਤ ਵੱਡੀ ਗਿਣਤੀ ਵਿਚ ਪੁਲਸ ਫੋਰਸ ਹਾਜ਼ਰ ਸੀ।
ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਮਿਲਣ ਜਾ ਰਹੀ ਇਹ ਸੌਗਾਤ
NEXT STORY