ਨਵਾਂਸ਼ਹਿਰ, (ਤ੍ਰਿਪਾਠੀ)- ਥਾਣਾ ਮੁਕੰਦਪੁਰ ਦੀ ਪੁਲਸ ਨੇ 2 ਵੱਖ-ਵੱਖ ਮਾਮਲਿਆਂ ਵਿਚ 215 ਗ੍ਰਾਮ ਨਸ਼ੇ ਵਾਲੇ ਪਦਾਰਥ ਸਣੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਪਰਸ਼ੋਤਮ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੂੰ ਪੁਲਸ ਦੇ ਮੁਖਬਰ ਨੇ ਇਤਲਾਹ ਦਿੱਤੀ ਸੀ, ਜਿਸ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਪੁਲਸ ਪਾਰਟੀ ਨੇ ਪਿੰਡ ਰਟੈਂਡਾ ਨੇਡ਼ੇ ਬਲਵਿੰਦਰ ਸਿੰਘ ਉਰਫ ਬਿੰਦਾ ਪੁੱਤਰ ਸੋਹਨ ਲਾਲ ਵਾਸੀ ਰਟੈਂਡਾ ਨੂੰ ਕਾਬੂ ਕਰ ਕੇ ਉਸ ਕੋਲੋਂ 105 ਗ੍ਰਾਮ ਨਸ਼ੇ ਵਾਲਾ ਪਦਾਰਥ ਬਰਾਮਦ ਕੀਤਾ।
ਇਕ ਹੋਰ ਮਾਮਲੇ ਵਿਚ ਥਾਣੇਦਾਰ ਸੁਖਪਾਲ ਸਿੰਘ ਦੀ ਪੁਲਸ ਪਾਰਟੀ ਨੇ ਹਕੀਮਪੁਰ ਵਾਸੀ ਰਣਜੀਤ ਸਿੰਘ ਉਰਫ ਰਾਣਾ ਪੁੱਤਰ ਮੇਜਰ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 110 ਗ੍ਰਾਮ ਨਸ਼ੇ ਵਾਲਾ ਪਦਾਰਥ ਬਰਾਮਦ ਕੀਤਾ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਵਾਂ ਮਾਮਲਿਅਾਂ ਵਿਚ ਗ੍ਰਿਫਤਾਰ ਵਿਅਕਤੀਆਂ ਖਿਲਾਫ ਮਾਮਲੇ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬੇਰੋਜ਼ਗਾਰ ਨੌਜਵਾਨ ਫਸ ਰਿਹੈ ਨਸ਼ਿਅਾਂ ਦੀ ਦਲਦਲ ’ਚ, ਚਿੱਟੇ ਕਾਰਨ ਜ਼ਿਆਦਾਤਰ ਉੱਜੜ ਰਹੇ ਹਨ ਘਰ
NEXT STORY