ਜਲੰਧਰ, (ਮਹੇਸ਼)- ਥਾਣਾ ਪਤਾਰਾ ਦੀ ਪੁਲਸ ਨੇ 52 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਲੱਖਾ ਨਾਂ ਦੇ ਨੌਜਵਾਨ ਨੂੰ ਕਾਬੂ ਕੀਤਾ ਹੈ। ਐੱਸ. ਐੱਚ. ਓ. ਪਤਾਰਾ ਸਤਪਾਲ ਸਿੱਧੂ ਨੇ ਦੱਸਿਆ ਕਿ ਵਾਈ ਪੁਆਇੰਟ ਸਰਨਾਣਾ ਵਿਚ ਨਾਕਾਬੰਦੀ ਦੌਰਾਨ ਏ. ਐੱਸ. ਆਈ. ਜੋਗਿੰਦਰ ਸਿੰਘ ਨੇ ਸ਼ੱਕੀ ਹਾਲਤ ਵਿਚ ਪੈਦਲ ਆ ਰਹੇ ਨੌਜਵਾਨ ਨੂੰ ਚੈਕਿੰਗ ਲਈ ਰੋਕਿਆ, ਜਿਸ ਨੇ ਆਪਣਾ ਨਾਂ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਉੱਚਾ, ਥਾਣਾ ਪਤਾਰਾ ਜ਼ਿਲਾ ਜਲੰਧਰ ਦੱਸਿਆ। ਉਸ ਦੀ ਤਲਾਸ਼ੀ ਲੈਣ ’ਤੇ ਉਕਤ ਮਾਤਰਾ ’ਚ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ। ਐੱਸ. ਐੱਚ. ਓ. ਸਤਪਾਲ ਸਿੱਧੂ ਨੇ ਦੱਸਿਆ ਕਿ ਮੁਲਜ਼ਮ ਲੱਖਾ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕੱਲ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਅਫਗਾਨਿਸਤਾਨ ਹਮਲੇ 'ਚ ਮਾਰੇ ਗਏ ਸਿੱਖਾਂ ਦੀਆਂ ਅਸਥੀਆਂ ਦਿੱਲੀ ਪਹੁੰਚੀਆਂ
NEXT STORY