ਜਲੰਧਰ, (ਮਹੇਸ਼)- ਥਾਣਾ ਪਤਾਰਾ ਦੀ ਦਿਹਾਤੀ ਪੁਲਸ ਨੇ ਨੰਗਲ ਸ਼ਾਮਾ ਤੋਂ ਕਾਕਾ ਨਾਮਕ ਨਸ਼ਾ ਸਮੱਗਲਰ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 45 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ ਹੈ। ਐੱਸ. ਐੱਚ. ਓ. ਪਤਾਰਾ ਸਤਪਾਲ ਸਿੱੱਧੂ ਨੇ ਦੱਸਿਆ ਕਿ ਏ. ਐੱਸ. ਆਈ. ਜੋਗਿੰਦਰ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਨਹਿਰ ਪੁਲੀ ਪਤਾਰਾ ’ਤੇ ਲਾਏ ਗਏ ਨਾਕੇ ਦੌਰਾਨ ਮੁਲਜ਼ਮ ਗੁਰਜੀਤ ਸਿੰਘ ਕਾਕਾ ਪੁੱਤਰ ਇੰਦਰਜੀਤ ਸਿੰਘ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਨਸ਼ੇ ਵਾਲਾ ਪਦਾਰਥ ਬਰਾਮਦ ਹੋਇਆ। ਉਸ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਕਲ ਉਸ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ
ਕੈਨੇਡਾ ਭੇਜਣ ਦੇ ਨਾਂ ’ਤੇ 22 ਲੱਖ ਦੀ ਠੱਗੀ ਦੇ ਮਾਮਲੇ ’ਚ ਪਤਨੀ ਗ੍ਰਿਫਤਾਰ, ਪਤੀ ਫਰਾਰ
NEXT STORY