ਸ੍ਰੀ ਮੁਕਤਸਰ ਸਾਹਿਬ, (ਪਵਨ)-ਥਾਣਾ ਬਰੀਵਾਲਾ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਕੋਟਕਪੂਰਾ ਵਾਸੀ ਗੁਰਪ੍ਰੀਤ ਸਿੰਘ ਪੁੱਤਰ ਦੀਦਾਰ ਸਿੰਘ ਨੂੰ ਪਿੰਡ ਮਰਾਡ਼੍ਹ ਕਲਾਂ ਨੇਡ਼ਿਓਂ ਕਾਬੂ ਕੀਤਾ ਗਿਆ। ਪੁਲਸ ਨੂੰ ਇਸ ਸਬੰਧੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਅਾਧਾਰ ’ਤੇ ਪੁਲਸ ਵੱਲੋਂ ਨਾਕਾਬੰਦੀ ਕੀਤੀ ਗਈ। ਜਗਸੀਰ ਸਿੰਘ ਹੌਲਦਾਰ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਮਰਾਡ਼੍ਹ ਕਲਾਂ ਤੋਂ ਪਿੰਡ ਮੋਦਲੇਵਾਲਾ ਨੂੰ ਆ ਰਿਹਾ ਸੀ ਤਾਂ ਸੂਏ ਦੇ ਪੁਲ ਨੇਡ਼ੇ ਪੁਲਸ ਦਾ ਨਾਕਾ ਵੇਖ ਕੇ ਘਬਰਾ ਗਿਆ, ਉਸ ਦੀ ਤਲਾਸ਼ੀ ਲੈਣ ’ਤੇ ਇਕ ਲਿਫਾਫੇ ’ਚੋਂ ਨਸ਼ੇ ਵਾਲੀਆਂ 480 ਗੋਲੀਆਂ ਬਰਾਮਦ ਕੀਤੀਆਂ ਗਈਆਂ। ਥਾਣਾ ਬਰੀਵਾਲਾ ਦੇ ਐੱਸ. ਐੱਚ. ਓ. ਮਲਕੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਲੁਟੇਰਿਆਂ ਨੇ ਪਿਸਤੌਲ ਦੀ ਨੋਕ ’ਤੇ ਲੁੱਟੇ 50 ਹਾਜ਼ਰ ਰੁਪਏ
NEXT STORY