ਤਰਨਤਾਰਨ, (ਰਾਜੂ)- ਥਾਣਾ ਸਰਾਏ ਅਮਾਨਤ ਅਤੇ ਵਲਟੋਹਾ ਦੀ ਪੁਲਸ ਨੇ ਨਸ਼ੇ ਵਾਲੀਅਾਂ ਗੋਲੀਆਂ ਸਮੇਤ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਰਾਏ ਅਮਾਨਤ ਖਾਂ ਦੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਸਣੇ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ ’ਚ ਪਿੰਡ ਹਵੇਲੀਆਂ ਤੋਂ ਗਰਮੇਜ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਹਵੇਲੀਆਂ ਨੂੰ ਸ਼ੱਕ ਦੀ ਬਿਨ੍ਹਾਂ ’ਤੇ ਕਾਬੂ ਕਰਕੇ ਉਸ ਪਾਸੋਂ 465 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ ਗਈਅਾਂ। ਇਕ ਹੋਰ ਮਾਮਲੇ ’ਚ ਥਾਣਾ ਸਰਾਏ ਅਮਾਨਤ ਖਾਂ ਦੇ ਏ. ਐੱਸ. ਆਈ. ਹਰਦੀਪ ਸਿੰਘ ਨੇ ਦੱਸਿਆ ਕਿ ਉਹ ਸਣੇ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ ’ਚ ਪਿੰਡ ਚਾਹਲ ਤੋਂ ਜਗਪ੍ਰੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਨੌਸ਼ਹਿਰਾ ਢਾਲਾ ਨੂੰ ਸ਼ੱਕ ਦੀ ਬਿਨਾਂ ’ਤੇ ਕਾਬੂ ਕਰਕੇ ਉਸ ਪਾਸੋਂ 516 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ ਗਈਅਾਂ।
ਵਲਟੋਹਾ, (ਜ. ਬ.)- ਥਾਣਾ ਵਲਟੋਹਾ ਪੁਲਸ ਨੇ ਭਾਰੀ ਮਾਤਰਾ ਵਿਚ ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਚੰਦ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਕਸਬਾ ਵਲਟੋਹਾ ਤੋਂ ਅਮਰਕੋਟ ਨੂੰ ਜਾ ਰਹੇ ਸੀ। ਇਸ ਦੌਰਾਨ ਜਦੋਂ ਪੁਲਸ ਪਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ ਤੋਂ ਥੋਡ਼੍ਹਾ ਅੱਗੇ ਪਹੁੰਚੀ ਤਾਂ ਸਾਹਮਣੇ ਤੋਂ ਇਕ ਆਦਮੀ ਪੈਦਲ ਆਉਂਦਾ ਵਿਖਾਈ ਦਿੱਤਾ, ਜਿਸ ਨੇ ਪੁਲਸ ਨੂੰ ਵੇਖ ਕੇ ਆਪਣੇ ਹੱਥ ਵਿਚ ਫਡ਼ਿਆ ਲਿਫਾਫਾ ਕੱਢ ਕੇ ਸਡ਼ਕ ਦੇ ਕੰਢੇ ’ਤੇ ਸੁੱਟ ਦਿੱਤਾ ਅਤੇ ਫਿਰ ਦੂਸਰੀ ਸਡ਼ਕ ਵੱਲ ਮੁਡ਼ਨ ਲੱਗ ਪਿਆ। ਉਨ੍ਹਾਂ ਤੁਰੰਤ ਉਕਤ ਵਿਅਕਤੀ ਨੂੰ ਕਾਬੂ ਕੀਤਾ ਅਤੇ ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਛਾਣ ਦਿਲਬਾਗ ਸਿੰਘ ਉਰਫ ਬਾਗਾ ਪੁੱਤਰ ਮਲਕੀਤ ਸਿੰਘ ਨਿਵਾਸੀ ਵਲਟੋਹਾ ਦੱਸੀ। ਜਦੋਂ ਲਿਫਾਫੇ ਦੀ ਤਲਾਸ਼ੀ ਲਈ ਗਈ ਤਾਂ ਉਸ ’ਚੋਂ 1440 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਥਾਣਾ ਮੁਖੀ ਹਰਚੰਦ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 22/61/85 ਤਹਿਤ ਕੇਸ ਦਰਜ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।
ਤਰਨਤਾਰਨ, (ਰਾਜੂ)- ਐਂਟੀ ਨਾਰਕੋਟਿਕ ਸੈੱਲ ਤਰਨਤਾਰਨ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਥਾਣਾ ਸਿਟੀ ਤਰਨਤਾਰਨ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਏ.ਐੱਸ.ਆਈ ਪਰਮਜੀਤ ਸਿੰਘ ਐਂਟੀ ਨਾਰਕੋਟਿਕ ਸੈੱਲ ਤਰਨਤਾਰਨ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ ਵਿਚ ਮੁਹੱਲਾ ਨਾਨਕਸਰ ਤੋਂ ਸਿਮਰਨਜੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਸਚਖੰਡ ਰੋਡ ਤਰਨਤਾਰਨ ਨੂੰ ਸ਼ੱਕ ਦੇ ਅਾਧਾਰ ’ਤੇ ਕਾਬੂ ਕਰਕੇ ਉਸ ਪਾਸੋਂ 800 ਨਸ਼ੇ ਵਾਲੀਆਂ ਗੋਲੀਅਾਂ ਬਰਾਮਦ ਕੀਤੀਆਂ ਹਨ।
13 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2 ਗ੍ਰਿਫਤਾਰ
NEXT STORY