ਤਰਨਤਾਰਨ, (ਰਾਜੂ)- ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਅਾਂ ਅਧੀਨ ਆਉਂਦੇ ਖੇਤਰਾਂ ’ਚ ਛਾਪੇਮਾਰੀ ਕਰ ਕੇ ਨਸ਼ੇ ਵਾਲੀਅਾਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਕੇਵਲ ਸਿੰਘ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਸਬੰਧੀ ਭੱਗੂਪੁਰ ਮੌਜੂਦ ਸੀ ਕਿ ਅਮਰਜੀਤ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਧੂੰਦਾ ਨੂੰ ਸ਼ੱਕ ਦੇ ਅਾਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 388 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਆਂ ਗਈਆਂ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ. ਐੱਸ. ਆਈ. ਹਰਦਿਆਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ ’ਚ ਦਾਣਾ ਮੰਡੀ ਹਰੀਕੇ ਤੋਂ ਹਰਪਾਲ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਹਰੀਕੇ ਨੂੰ ਸ਼ੱਕ ਦੇ ਅਾਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 300 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ।
ਇਕ ਹੋਰ ਮਾਮਲੇ ’ਚ ਥਾਣਾ ਖੇਮਕਰਨ ਦੇ ਏ. ਐੱਸ. ਆਈ. ਰਵੀ ਸ਼ੰਕਰ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਸਬੰਧੀ ਪਿੰਡ ਭੂਰਾ ਕੋਹਨਾ ਤੋਂ ਰਾਮ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਭੂਰਾ ਕੋਹਨਾ ਨੂੰ ਸ਼ੱਕ ਦੇ ਅਾਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 600 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ।
ਵਿਆਹੁਤਾ ਨੇ ਲਿਆ ਫਾਹ
NEXT STORY