ਚੰਡੀਗਡ਼੍ਹ, (ਸੁਸ਼ੀਲ)- ਹੈਰੋਇਨ ਸਪਲਾਈ ਕਰਨ ਵਾਲੇ ਨੌਜਵਾਨ ਨੂੰ ਕ੍ਰਾਇਮ ਬ੍ਰਾਂਚ ਨੇ ਸੈਕਟਰ-25 ਤੋਂ ਦਬੋਚ ਲਿਆ। ਫਡ਼ੇ ਗਏ ਮੁਲਜ਼ਮ ਦੀ ਪਛਾਣ ਸੈਕਟਰ-25 ਨਿਵਾਸੀ ਸੰਜੇ ਵਜੋਂ ਹੋਈ। ਮੁਲਜ਼ਮ ਕੋਲੋਂ 10 ਗਰਾਮ ਹੈਰੋਇਨ ਬਰਾਮਦ ਹੋਈ। ਸੈਕਟਰ-11 ਥਾਣਾ ਪੁਲਸ ਨੇ ਸੰਜੇ ਖਿਲਾਫ ਮਾਮਲਾ ਦਰਜ ਕਰ ਲਿਆ।
ਕ੍ਰਾਈਮ ਬ੍ਰਾਂਚ ਦੇ ਸਬ-ਇੰਸਪੈਕਟਰ ਸ਼ਿਵਚਰਨ ਨੂੰ ਸੂਚਨਾ ਮਿਲੀ ਕਿ ਸੈਕਟਰ-25 ਨਿਵਾਸੀ ਸੰਜੇ ਹੈਰੋਇਨ ਸਪਲਾਈ ਕਰਨ ਜਾ ਰਿਹਾ ਹੈ। ਸੂਚਨਾ ਮਿਲਦਿਅਾਂ ਹੀ ਪੁਲਸ ਟੀਮ ਨੇ ਸੈਕਟਰ-25 ਦੀ ਰੈਲੀ ਗਰਾਊਂਡ ਕੋਲ ਨਾਕਾ ਲਾਇਆ। ਨਾਕੇ ’ਤੇ ਪੁਲਸ ਨੇ ਸੰਜੇ ਨੂੰ 10 ਗਰਾਮ ਹੈਰੋਇਨ ਸਮੇਤ ਦਬੋਚ ਲਿਆ। ਪੁਲਸ ਨੇ ਦੱਸਿਆ ਕਿ ਮੁਲਜ਼ਮ ਹੈਰੋਇਨ ਕਾਲੋਨੀ ’ਚ ਸਪਲਾਈ ਕਰਦਾ ਹੈ।
ਸਮਰਾਲਾ, (ਗਰਗ)-ਥਾਣਾ ਸਮਰਾਲਾ ਦੇ ਸਹਾਇਕ ਥਾਣੇਦਾਰ ਤਰਵਿੰਦਰ ਕੁਮਾਰ ਪੁਲਸ ਪਾਰਟੀ ਸਮੇਤ ਸਮਰਾਲੇ ਤੋਂ ਬਹਿਲੋਲਪੁਰ ਰੋਡ ਹੁੰਦੇ ਹੋਏ ਪਿੰਡ ਬਰਮਾ ਸਾਈਡ ਨੂੰ ਜਾ ਰਹੇ ਸੀ ਤੇ ਜਦੋਂ ਪੁਲਸ ਪਾਰਟੀ ਗਸ਼ਤ ਕਰਦੇ ਹੋਏ ਪਿੰਡ ਬਰਮਾ ਦੇ ਗੁਰਦੁਆਰਾ ਸਾਹਿਬ ਤੋਂ ਥੋਡ਼੍ਹਾ ਅੱਗੇ ਪਹੁੰਚੀ ਤਾਂ ਸਾਹਮਣਿਓਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਦੋਂ ਪੁਲਸ ਨੇ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਉਸਨੂੰ ਕਾਬੂ ਕਰਕੇ ਤਲਾਸ਼ੀ ਦੌਰਾਨ 10 ਕਿਲੋ ਭੁੱਕੀ ਬਰਾਮਦ ਕੀਤੀ। ਗ੍ਰਿਫਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਪਛਾਣ ਗੁਰਦੇਵ ਸਿੰਘ ਵਾਸੀ ਮਾਛੀਵਾਡ਼ਾ ਵਜੋਂ ਹੋਈ ਹੈ। ਥਾਣਾ ਸਮਰਾਲਾ ’ਚ ਉਸ ਦੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸੇ ਤਰ੍ਹਾਂ ਹੇਡੋਂ ਪੁਲਸ ਚੌਕੀ ਦੇ ਇੰਚਾਰਜ ਥਾਣੇਦਾਰ ਬਲਵੰਤ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਹੇਡੋਂ ਤੋਂ ਸਿਹਾਲਾ ਟੋਡਰਪੁਰ ਹੁੰਦੇ ਹੋਏ ਬਰਮਾ ਹੇਡ਼ੀਆਂ ਨੂੰ ਗਸ਼ਤ ’ਤੇ ਜਾ ਰਹੇ ਸਨ ਤੇ ਜਦੋਂ ਉਹ ਪਿੰਡ ਬਰਮਾ ਕੋਲ ਪਹੁੰਚੇ ਤਾਂ ਇਕ ਵਿਅਕਤੀ ਸਡ਼ਕ ਪਾਰ ਕਰਕੇ ਦੂਜੇ ਪਾਸੇ ਜਾਣ ਲੱਗਾ। ਸ਼ੱਕ ਪੈਣ ’ਤੇ ਪੁਲਸ ਪਾਰਟੀ ਨੇ ਉਸਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 5 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ। ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਪਛਾਣ ਦਵਿੰਦਰ ਸਿੰਘ ਵਾਸੀ ਬਰਮਾ ਵਜੋਂ ਹੋਈ, ਜਿਸ ਵਿਰੁੱਧ ਕੇਸ ਦਰਜ ਕਰ ਕੇ ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੋਰਿੰਡਾ, (ਖੁਰਾਣਾ)-ਮੋਰਿੰਡਾ ਸਿਟੀ ਪੁਲਸ ਨੇ ਇਕ ਵਿਅਕਤੀ ਨੂੰ 2 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ। ਮੋਰਿੰਡਾ ਸਿਟੀ ਪੁਲਸ ਦੇ ਐੱਸ. ਐੱਚ. ਓ. ਭਾਰਤ ਭੂਸ਼ਣ ਨੇ ਦੱਸਿਆ ਕਿ ਬੀਤੀ ਰਾਤ ਸਥਾਨਕ ਸਮਰਾਲਾ ਚੌਕ ’ਚ ਏ. ਐੱਸ. ਆਈ. ਨਰਿੰਦਰ ਸਿੰਘ ਦੀ ਪੁਲਸ ਪਾਰਟੀ ਨੇ ਨਾਕਾਬੰਦੀ ਕੀਤੀ ਹੋਈ ਸੀ ਕਿ ਲੁਧਿਆਣਾ ਸਾਈਡ ਆ ਰਹੇ ਬੁਲੇਟ ਮੋਟਰਸਾਈਕਲ ਸਵਾਰ ਸਿਕੰਦਰ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਪਿੰਡ ਪੰਜਕੋਹਾ ਨੂੰ ਰੋਕ ਕੇ ਜਦੋਂ ਉਸਦੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿਚੋ 2 ਕਿਲੋ ਭੁੱਕੀ ਬਰਾਮਦ ਹੋਈ।
ਪੁਲਸ ਨੇ ਸਿਕੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਸਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਰੇਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੁਬਈ ’ਚ ਮਰੇ ਨੌਜਵਾਨ ਦੀ ਲਾਸ਼ ਪਿੰਡ ਪੁੱਜੀ
NEXT STORY