ਅੰਮ੍ਰਿਤਸਰ, (ਅਰੁਣ)- ਥਾਣਾ ਅਜਨਪੁਲਸ ਨੇ ਕੀਤੀ ਨਾਕੇਬੰਦੀ ਦੌਰਾਨ ਚੂਰਾ ਪੋਸਤ ਲੈ ਕੇ ਆ ਰਹੇ ਇਕ ਟਰੱਕ ਚਾਲਕ ਨੂੰ ਗ੍ਰਿਫਤਾਰ ਕੀਤਾ। ਗ੍ਰਿਫਤਾਰ ਕੀਤੇ ਗਏ ਟਰੱਕ ਚਾਲਕ ਹਰਜਿੰਦਰ ਸਿੰਘ ਪੁੱਤਰ ਚੰਨਣ ਸਿੰਘ ਨੂੰ ਗੁੱਜਰਪੁਰਾ ਨੇਡ਼ੇ ਰੋਕਿਆ ਗਿਆ। ਪੁਲਸ ਪਾਰਟੀ ਨੇ ਟਰੱਕ ਦੇ ਟੂਲ ਬਾਕਸ ’ਚ ਰੱਖਿਆ 7 ਕਿਲੋ ਚੂਰਾ ਪੋਸਤ ਬਰਾਮਦ ਕਰ ਕੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਐੱਸ. ਆਈ. ਕੇਵਲ ਕੁਮਾਰ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਹ ਚੂਰਾ ਪੋਸਤ ਰਮਦਾਸ ਨੇਡ਼ਿਓਂ ਲੈ ਕੇ ਆ ਰਿਹਾ ਸੀ। ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਨਾਜਾਇਜ਼ ਸ਼ਰਾਬ ਸਮੇਤ ਸ਼ਰਾਬ ਮਾਫੀਆ ਨਾਲ ਜੁਡ਼ਿਆ ਵਿਅਕਤੀ ਗ੍ਰਿਫਤਾਰ
NEXT STORY