ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਅਾਂ ਅਧੀਨ ਆਉਂਦੇ ਖੇਤਰਾਂ ’ਚ ਛਾਪੇਮਾਰੀ ਕਰ ਕੇ ਨਸ਼ੇ ਵਾਲੇ ਪਦਾਰਥਾਂ ਸਣੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਵਲਟੋਹਾ ਦੇ ਏ. ਐੱਸ. ਆਈ. ਸਾਹਿਬ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਅਾਂ ਗਸ਼ਤ ਦੌਰਾਨ ਅਲਗੋਂ ਕੋਠੀ ਮੌਜੂਦ ਸੀ ਕਿ ਜਗਜੀਤ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਚੀਮਾ ਖੁਰਦ, ਗੁਰਵਿੰਦਰ ਸਿੰਘ ਪੁੱਤਰ ਦਰਬਾਰਾ ਸਿੰਘ ਤੇ ਯੋਧਬੀਰ ਸਿੰਘ ਪੁੱਤਰ ਰਸਾਲ ਸਿੰਘ ਵਾਸੀ ਲਾਖਣਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਜਗਜੀਤ ਸਿੰਘ ਕੋਲੋਂ 220 ਨਸ਼ੇ ਵਾਲੀਅਾਂ ਗੋਲੀਅਾਂ, ਗੁਰਵਿੰਦਰ ਸਿੰਘ ਕੋਲੋਂ 180 ਅਤੇ ਯੋਧਵੀਰ ਸਿੰਘ ਕੋਲੋਂ 420 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ। ਇਸੇ ਤਰ੍ਹਾਂ ®ਥਾਣਾ ਸਰਹਾਲੀ ਦੇ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਮੋਡ਼ ਠੱਠੀਆਂ ਮਹੰਤਾਂ ਤੋਂ ਮੁਖਤਿਆਰ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਠੱਠੀਆਂ ਮਹੰਤਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 110 ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ। ਇਸੇ ਤਰ੍ਹਾਂ ®ਥਾਣਾ ਸਿਟੀ ਪੱਟੀ ਦੇ ਐੱਸ. ਆਈ. ਕਰਨਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪੁਲ ਡਰੇਨ ਦੇ ਨੇਡ਼ੇ ਮੌਜੂਦ ਸੀ ਕਿ ਚਮਕੌਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਵਾਰਡ ਨੰਬਰ-2 ਮੁਹੱਲਾ ਕੰਡਿਆਲਾ ਰੋਡ ਪੱਟੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 180 ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਹਤ ਵਿਭਾਗ ਦੀ ਟੀਮ ਵੱਲੋਂ ਰੈਸਟੋਰੈਂਟਾਂ ਤੇ ਫਲਾਂ-ਸਬਜ਼ੀਆਂ ਦੀਆਂ ਦੁਕਾਨਾਂ ’ਤੇ ਚੈਕਿੰਗ
NEXT STORY