ਜਲੰਧਰ (ਵਰੁਣ)- ਪੰਜਾਬ ਦੇ ਜਲੰਧਰ ਤੋਂ ਇਕ ਦਿਲ ਨੂੰ ਵਲੂੰਧਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਡੀ.ਏ.ਵੀ. ਕਾਲਜ ਨਾਲ ਲੱਗਦੇ ਸ਼ੀਤਲ ਨਗਰ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਡਿੱਗੇ ਨੌਜਵਾਨ ਦੇ ਸਿਰ ਵਿਚੋਂ ਖੂਨ ਨਿਕਲਦਾ ਦੇਖ ਕੇ ਉਸ ਦੀ ਮਾਂ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਇਸ ਮਗਰੋਂ ਜਦੋਂ ਆਸ-ਪਾਸ ਦੇ ਲੋਕਾਂ ਨੇ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਤਾਂ ਕੁਝ ਸਮੇਂ ਬਾਅਦ ਉਸ ਨੇ ਵੀ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਵੇਸ਼ ਕੁਮਾਰ ਉਰਫ ਗੱਗੀ ਪੁੱਤਰ ਰਾਮ ਲੁਭਾਇਆ ਵਾਸੀ ਸ਼ੀਤਲ ਨਗਰ ਵਜੋਂ ਹੋਈ, ਜਦ ਕਿ ਮਾਂ ਦਾ ਨਾਂ ਸ਼ਾਰਦਾ ਦੇਵੀ ਸੀ।
ਥਾਣਾ ਨੰਬਰ 1 ਦੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸ਼ੀਤਲ ਨਗਰ ਵਿਚ ਮਾਂ ਅਤੇ ਬੇਟੇ ਦੀ ਮੌਤ ਹੋ ਗਈ ਹੈ। ਪੁਲਸ ਟੀਮ ਜਾਂਚ ਲਈ ਮੌਕੇ ’ਤੇ ਪਹੁੰਚੀ ਤਾਂ ਪਤਾ ਲੱਗਾ ਕਿ ਗੱਗੀ ਨਸ਼ਾ ਕਰਨ ਦਾ ਆਦੀ ਸੀ। ਉਹ ਸੋਮਵਾਰ ਦੇਰ ਸ਼ਾਮ ਨਸ਼ਾ ਕਰ ਕੇ ਆਇਆ ਸੀ, ਜਦ ਕਿ ਘਰ ਆ ਕੇ ਵੀ ਉਸ ਨੇ ਇੰਜੈਕਸ਼ਨ ਲਾ ਲਿਆ ਅਤੇ ਨਸ਼ਾ ਜ਼ਿਆਦਾ ਹੋਣ ਕਾਰਨ ਉਹ ਹੇਠਾਂ ਡਿੱਗ ਗਿਆ। ਗੱਗੀ ਦੇ ਸਿਰ ’ਤੇ ਗੰਭੀਰ ਸੱਟ ਲੱਗੀ ਅਤੇ ਕਾਫ਼ੀ ਖੂਨ ਵਹਿਣ ਲੱਗਾ।
ਇਹ ਵੀ ਪੜ੍ਹੋ- ਪੰਜਾਬ 'ਚ ਹੁਣ ਰਾਤ ਨੂੰ ਵੀ ਲੱਗਣਗੇ ਨਾਕੇ, DGP ਨੇ ਜਾਰੀ ਕਰ'ਤੇ ਸਖ਼ਤ ਨਿਰਦੇਸ਼
ਜਿਵੇਂ ਹੀ ਸ਼ਾਰਦਾ ਨੇ ਆਪਣੇ ਬੇਟੇ ਨੂੰ ਖੂਨ ਨਾਲ ਲਥਪਥ ਦੇਖਿਆ ਤਾਂ ਉਹ ਚੀਕ ਮਾਰ ਕੇ ਹੇਠਾਂ ਡਿੱਗ ਗਈ। ਆਸ-ਪਾਸ ਦੇ ਲੋਕਾਂ ਅਤੇ ਰਿਸ਼ਤੇਦਾਰਾਂ ਨੇ ਡਾਕਟਰ ਨੂੰ ਬੁਲਾਇਆ ਪਰ ਡਾਕਟਰ ਨੇ ਸ਼ਾਰਦਾ ਦੇਵੀ ਨੂੰ ਮ੍ਰਿਤਕ ਐਲਾਨ ਦਿੱਤਾ। ਉਥੇ ਹੀ ਗੱਗੀ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਕੁਝ ਸਮੇਂ ਬਾਅਦ ਉਸ ਦੀ ਵੀ ਮੌਤ ਹੋ ਗਈ।
ਪੁਲਸ ਨੇ ਪ੍ਰਵੇਸ਼ ਕੁਮਾਰ ਉਰਫ ਗੱਗੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ। ਫਿਲਹਾਲ ਪੁਲਸ ਦਾ ਕਹਿਣਾ ਹੈ ਕਿ ਆਸ-ਪਾਸ ਤੋਂ ਪਤਾ ਲੱਗਾ ਹੈ ਕਿ ਗੱਗੀ ਨਸ਼ਾ ਕਰਨ ਦਾ ਆਦੀ ਸੀ ਪਰ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਉਥੇ ਹੀ ਇਕੱਠਿਆਂ ਮਾਂ-ਬੇਟੇ ਦੀ ਹੋਈ ਮੌਤ ਕਾਰਨ ਇਲਾਕੇ ਵਿਚ ਸ਼ੋਕ ਦੀ ਲਹਿਰ ਹੈ।
ਇਹ ਵੀ ਪੜ੍ਹੋ- ਤਹਿਸੀਲਦਾਰ ਦੇ ਨਾਂ 'ਤੇ ਰਿਸ਼ਵਤ ਲੈਂਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ: ਚੰਡੀਗੜ੍ਹ 'ਚ ਐਡਵਾਇਜ਼ਰ ਦਾ ਅਹੁਦਾ ਖਤਮ, ਮੁੱਖ ਸਕੱਤਰ 'ਚ ਕੀਤਾ ਤਬਦੀਲ
NEXT STORY