ਚੋਗਾਵਾਂ (ਹਰਜੀਤ)-ਵਿਧਾਨ ਸਭਾ ਹਲਕਾ ਅਧੀਨ ਆਉਂਦੇ ਪਿੰਡ ਬਰਾੜ ਦੇ ਨੌਜਵਾਨ ਨਿਰਮਲ ਸਿੰਘ ਪੁੱਤਰ ਸਵਰਨ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਸਵਰਨ ਸਿੰਘ ਅਤੇ ਮਾਤਾ ਸਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਤਿੰਨ ਪੁੱਤਰ ਸਨ, ਜਿਨ੍ਹਾਂ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 4 ਸਾਲ ਪਹਿਲਾਂ ਸਭ ਤੋਂ ਵੱਡਾ ਪੁੱਤ ਜਗਰੂਪ ਸਿੰਘ ਦੀ ਜ਼ਿਆਦਾ ਨਸ਼ਾ ਕਰਨ ਕਰਕੇ ਮੌਤ ਹੋ ਗਈ ਸੀ।
ਇਹ ਖ਼ਬਰ ਵੀ ਪੜ੍ਹੋ : ASI ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਹੋਈ ਦਰਦਨਾਕ ਮੌਤ

ਇਸ ਪਿੱਛੋਂ ਲੱਗਭਗ 1 ਸਾਲ ਪਹਿਲਾਂ ਪਰਮਜੀਤ ਸਿੰਘ, ਜਿਸ ਦੇ ਦੋ ਬੱਚੇ ਹਨ, ਨਸ਼ੇ ਕਾਰਨ ਮੌਤ ਦੇ ਮੂੰਹ ਵਿਚ ਜਾ ਪਿਆ ਅਤੇ ਹੁਣ ਬੀਤੇ ਕੱਲ੍ਹ ਨਿਰਮਲ ਸਿੰਘ, ਜੋ ਵਿਆਹਿਆ ਹੋਇਆ ਹੈ ਅਤੇ ਉਸ ਦਾ ਇਕ ਬੱਚਾ ਵੀ ਹੈ, ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ। ਨਸ਼ੇ ਨੇ ਸਾਡਾ ਘਰ ਖ਼ਤਮ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ : PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਨੌਜਵਾਨ ਨੇ ਖ਼ੁਦ ਨੂੰ ਦੱਸਿਆ ਹਰਿਆਣਾ ਦਾ ਬਦਮਾਸ਼
ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ, ਪੰਚਾਇਤਾਂ ਲਈ ਲਾਜ਼ਮੀ ਹੋਇਆ ਇਹ ਕੰਮ, ਪੜ੍ਹੋ Top 10
NEXT STORY