ਸੰਗਰੂਰ, (ਵਿਵੇਕ ਸਿੰਧਵਾਨੀ,ਯਾਦਵਿੰਦਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ’ਤੇ ਪੰਜਾਬ ਪੱਧਰ ’ਤੇ ਤਹਿਸੀਲ ਅਤੇ ਐੱਸ.ਡੀ.ਐੱਮ. ਦਫਤਰ ਅੱਗੇ ਪੰਜਾਬ ’ਚ ਚੱਲ ਰਹੇ ਨਸ਼ਿਆਂ ਦੇ ਵਿਰੁੱਧ ਵਿਸ਼ਾਲ ਧਰਨਾ ਦੇ ਰੋਸ ਪ੍ਰਦਰਸ਼ਨ ਕੀਤਾ। ਸੰਗਰੂਰ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਵੱਖ-ਵੱਖ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਪੰਜਾਬ ਦੀ ਹਾਲਤ ਇਹ ਬਣ ਚੁੱਕੀ ਹੈ ਕਿ ਪਹਿਲਾਂ ਕਰਜ਼ਿਆਂ ਕਾਰਨ ਕਿਸਾਨਾਂ ਦੀਆਂ ਖੁਦਕੁਸ਼ੀਆਂ ’ਚ ਵਾਧਾ ਹੋਇਆ ਪਰ ਹੁਣ ਪੰਜਾਬ ’ਚ ਨਸ਼ਿਆਂ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਜਦੋਂ ਕੈਪਟਨ ਸਰਕਾਰ ਸਤਾ ’ਚ ਆਈ ਤਾਂ ਕੈਪਟਨ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਦੀ ਸਹੁੰ ਖਾ ਕੇ ਕਿਹਾ ਸੀ ਕਿ ਮੈਂ ਸਤਾ ’ਚ ਆਉਂਦਿਆਂ ਹੀ ਪੰਜਾਬ ’ਚੋਂ ਨਸ਼ਾ ਖਤਮ ਕਰ ਦਿਆਂਗਾ ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾ ਦਿਆਂਗਾ। ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕੀਤਾ ਜਾਵੇਗਾ ਪ੍ਰੰਤੂ ਹੁਣ ਸਤਾ ਸਾਂਭ ਕੇ ਕੈਪਟਨ ਸਾਹਿਬ ਉਹ ਸਾਰੇ ਵਾਅਦੇ ਭੁੱਲ ਚੁੱਕਾ ਹੈ ਅਤੇ ਵਾਅਦਾ ਪੂਰਾ ਨਹੀਂ ਕੀਤਾ ਗਿਆ। ਸਰਕਾਰ ਨੂੰ ਯਾਦ ਕਰਾਉਣ ਲਈ ਅੱਜ ਐੱਸ.ਡੀ.ਐੱਮ. ਦਫਤਰ ਸੰਗਰੂਰ ਅੱਗੇ ਧਰਨਾ ਦਿੱਤਾ ਗਿਆ ਤੇ ਮੰਗ ਕੀਤੀ ਗਈ ਕਿ ਸਰਕਾਰ ਆਪਣਾ ਵਾਅਦਾ ਯਾਦ ਕਰਕੇ ਪੰਜਾਬ ਨੂੰ ਨਸ਼ਾ ਅਤੇ ਕਰਜ਼ਾ ਮੁਕਤ ਕੀਤਾ ਜਾਵੇ ਨਹੀਂ ਤਾਂ ਜਥੇਬੰਦੀ ਵਲੋਂ ਸਖ਼ਤ ਮੁਜ਼ਾਹਰੇ ਕੀਤੇ ਜਾਣਗੇ। ਖੇਤ ਮਜ਼ਦੂਰ ਯੂਨੀਅਨ ਅਤੇ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਸਾਂਝੇ ਤੌਰ ’ਤੇ ਐੱਸ.ਡੀ.ਐੱਮ. ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਗੋਬਿੰਦਰ ਸਿੰਘ ਬਡਰੁੱਖਾ, ਸਰੂਪ ਚੰਦ, ਰਣਜੀਤ ਸਿੰਘ, ਰਾਜਪਾਲ ਸਿੰਘ, ਅਮਰੀਕ ਸਿੰਘ, ਜਨਰਲ ਸਕੱਤਰ ਦਰਬਾਰਾਾ ਸਿੰਘ, ਸੁਖਪਾਲ ਸਿੰਘ, ਜਸਵੰਤ ਸਿੰਘ ਤੋਲਾਵਾਲ, ਹਰਭਜਨ ਸਿੰਘ, ਪਰਮਿੰਦਰ ਸਿੰਘ, ਜੀਤ ਸਿੰਘ, ਬਲਦੇਵ ਸਿੰਘ, ਬਹਾਦਰ ਸਿੰਘ, ਗੋਪੀ ਸਿੰਘ, ਧੰਨਾ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।
ਫੈਕਟਰੀ ’ਚ ਡਿੱਗ ਕੇ ਹੋਈ ਮਜ਼ੂਦਰ ਦੀ ਮੌਤ ਨੂੰ ਲੈ ਕੇ ਮਾਹੌਲ ਹੋਇਆ ਤਣਾਅਪੂਰਨ
NEXT STORY