ਚੰਡੀਗੜ੍ਹ : ਪੰਜਾਬ 'ਚ ਨਸ਼ਿਆਂ ਨੂੰ ਰੋਕਣ ਲਈ ਖਾਸ ਕਦਮ ਚੁੱਕਿਆ ਗਿਆ ਹੈ, ਜਿਸ ਮੁਤਾਬਕ ਸੂਬਾ ਸਰਕਾਰ ਨੇ ਸਕੂਲਾਂ ਦੇ ਸਿਲੇਬਸ 'ਚ ਨਸ਼ਿਆਂ ਸਬੰਧੀ ਚੈਪਟਰ ਜੋੜਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸੂਬਾ ਪੁਲਸ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਦਿੱਤੀ ਗਈ ਹੈ। ਇਸ 'ਤੇ ਅਦਾਲਤ ਨੇ ਸਾਰੇ ਵਿੱਦਿਅਕ ਅਦਾਰਿਆਂ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ, ਪ੍ਰਾਈਵੇਟ ਸਕੂਲਾਂ 'ਚ ਹਰ ਸ਼ੁੱਕਰਵਾਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਸਲਾਹ ਦੇਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਸਾਰੀਆਂ ਇੰਟੈਲੀਜੈਂਸ ਯੂਨਿਟਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਵਿੱਦਿਅਕ ਅਦਾਰਿਆਂ ਦੇ ਨੇੜਲੀਆਂ ਦੁਕਾਨਾਂ, ਖੋਖਿਆਂ ਅਤੇ ਚਾਹ ਦੇ ਸਟਾਲਾਂ 'ਤੇ ਵੀ ਤਿੱਖੀ ਨਜ਼ਰ ਰੱਖਣ ਤਾਂ ਅਤੇ ਯਕੀਨੀ ਬਣਾਉਣ ਕਿ ਇਨ੍ਹਾਂ ਦੁਕਾਨਾਂ ਦੇ ਮਾਲਕ ਕਿਸੇ ਤਰ੍ਹਾਂ ਦੇ ਨਸ਼ੇ ਦੀ ਵਿਕਰੀ 'ਚ ਸ਼ਾਮਲ ਨਾ ਹੋਣ ਤਾਂ ਜੋ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ੰਕਰਵਾ ਕੇ ਉਨ੍ਹਾਂ ਨੂੰ ਇਸ ਦਲਦਲ 'ਚ ਵੜਨ ਤੋਂ ਰੋਕਿਆ ਜਾਵੇ।
ਮੁੱਖ ਮੰਤਰੀ ਅਮਰਿੰਦਰ ਨੇ ਵੱਖ-ਵੱਖ ਦੇਸ਼ਾਂ ਦੇ ਰਾਜਦੂਤਾਂ ਨੂੰ ਪੰਜਾਬ 'ਚ ਨਿਵੇਸ਼ ਲਈ ਦਿੱਤਾ ਸੱਦਾ
NEXT STORY