ਲੁਧਿਆਣਾ (ਗੌਤਮ)- ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਨੇ ਪੈਦਲ ਜਾ ਰਹੇ ਇਕ ਨੌਜਵਾਨ ਤੋਂ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਤੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਕੀਤੀ ਹੈ, ਜੋ ਕਿ ਡੇਹਲੋਂ ਰੋਡ, ਸਾਹਨੇਵਾਲ ਦਾ ਰਹਿਣ ਵਾਲਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਪੜ੍ਹੋ ਪੂਰੀ List
ਸਬ-ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਟੀਮ ਮਿਲਰਗੰਜ ਨੇੜੇ ਗਸ਼ਤ ਕਰ ਰਹੀ ਸੀ ਤਾਂ ਮੁਲਜ਼ਮ ਢੋਲੇਵਾਲ ਚੌਕ ਵਾਲੇ ਪਾਸੇ ਤੋਂ ਪੈਦਲ ਆ ਰਿਹਾ ਸੀ। ਪੁਲਸ ਟੀਮ ਨੂੰ ਦੇਖ ਕੇ ਮੁਲਜ਼ਮ ਘਬਰਾ ਗਿਆ ਅਤੇ ਪਿੱਛੇ ਹਟਣ ਲੱਗਾ। ਸ਼ੱਕ ਪੈਦਾ ਹੋਇਆ ਅਤੇ ਪੁਲਸ ਟੀਮ ਨੇ ਉਸ ਨੂੰ ਰੋਕਿਆ ਅਤੇ ਉਸ ਦੀ ਤਲਾਸ਼ੀ ਲਈ ਅਤੇ ਉਸ ਤੋਂ ਹੈਰੋਇਨ ਬਰਾਮਦ ਹੋਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਤੋਂ ਪੂਰੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਸਕਾਰਪੀਓ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਨੌਜਵਾਨ ਦੀ ਦਰਦਨਾਕ ਮੌਤ
NEXT STORY