ਜਲਾਲਾਬਾਦ (ਬੰਟੀ ਦਹੂਜਾ) – ਸ਼ਹਿਰ ਫਾਜ਼ਿਲਕਾ ਵਿਖੇ ਸੱਚਾ ਸੌਦਾ ਕਾਲੋਨੀ 'ਚ ਕਿਰਾਏ ਦੇ ਘਰ 'ਚ ਰਹਿੰਦੇ ਇਕ ਸ਼ਰਾਬੀ ਪਤੀ ਵਲੋਂ ਆਪਣੀ ਪਤਨੀ ਨੂੰ ਜਿੰਦਾ ਜਲਾ ਦੇਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਔਰਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦਾ ਪਤੀ ਇਕ ਸ਼ਰਾਬੀ ਅਤੇ ਨਸ਼ੇੜੀ ਕਿਸਮ ਦਾ ਵਿਅਕਤੀ ਹੈ, ਜੋ ਹਮੇਸ਼ਾ ਸ਼ਰਾਬ ਪੀ ਕੇ ਉਸ ਨਾਲ ਲੜਾਈ ਝਗੜਾ ਕਰਦਾ ਰਹਿੰਦਾ ਹੈ। ਬੀਤੀ ਰਾਤ ਉਸ ਨੇ ਆਪਣੀ ਪਤਨੀ ਤੋਂ ਸ਼ਰਾਬ ਪੀਣ ਲਈ ਪੈਸੇ ਦੀ ਮੰਗ ਕੀਤੀ, ਪੈਸੇ ਦੇਣ ਤੋਂ ਇਨਕਾਰ ਕਰਨ 'ਤੇ ਉਸ ਨੇ ਉਸ ਦੀ ਮਾਰ-ਕੁੱਟ ਕਰਨੀ ਸ਼ੁਰੂ ਕਰ ਦਿੱਤੀ। ਇਸ ਮੌਕੇ ਉਸ ਨਾਲ ਉਸ ਦਾ ਇਕ ਸਾਥੀ ਵੀ ਮੌਜੂਦ ਸੀ।
ਕੁੱਟਮਾਰ ਕਰਨ ਤੋਂ ਬਾਅਦ ਉਨ੍ਹਾਂ ਨੇ ਉਸ 'ਤੇ ਸ਼ਰਾਬ ਡੋਲ ਕੇ ਉਸ ਨੂੰ ਸਾੜਣ ਦੀ ਕੋਸ਼ਿਸ਼ ਕੀਤੀ ਪਰ ਉਕਤ ਔਰਤ ਨੇ ਕਿਸੇ ਨਾ ਕਿਸੇ ਤਰੀਕੇ ਨਾਲ ਆਪਣੇ ਆਪ ਅਤੇ ਆਪਣੇ ਬੱਚੇ ਨੂੰ ਪਤੀ ਤੋਂ ਬਚਾ ਲਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਛ ਕੀਤੀ ਜਾ ਰਹੀ ਹੈ। ਪੀੜਤ ਔਰਤ ਨੇ ਪੁਲਸ ਪ੍ਰਸ਼ਾਸ਼ਨ ਅਪੀਲ ਕੀਤੀ ਹੈ ਕਿ ਉਸ ਨੂੰ ਇਨਸਾਫ ਦੁਆਇਆ ਜਾਵੇ।
ਡੇਰਾ ਸਿਰਸਾ ਦੀ ਮਦਦ ਨਾਲ ਜਿੱਤੇ ਸੁਖਬੀਰ ਤੇ ਹਰਸਿਮਰਤ : ਬ੍ਰਹਮਪੁਰਾ
NEXT STORY