ਪਠਾਨਕੋਟ (ਸ਼ਾਰਦਾ)-ਸ਼ਰਾਬੀ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਕੁੱਟ ਕੁੱਟ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਥਾਣਾ ਸਦਰ ਦੀ ਪੁਲਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪਰਮਿੰਦਰ ਸਿੰਘ ਵਾਸੀ ਪਿੰਡ ਖੋਭਾ ਦੇ ਖਿਲਾਫ਼ ਆਈ. ਪੀ. ਸੀ. ਦੀ ਧਾਰਾ 302 ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪੈਸਿਆਂ ਨੂੰ ਲੈ ਕੇ ਜਲੰਧਰ ’ਚ ਚੱਲੀਆਂ ਗੋਲ਼ੀਆਂ, ਪਿਸਤੌਲ ਖੋਹ ਕੇ ਵੀ ਕੀਤੇ ਫਾਇਰ
ਮ੍ਰਿਤਕਾ ਔਰਤ ਦੇ ਭਰਾ ਸੰਜੀਵ ਕੁਮਾਰ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਕਿ ਉਸ ਦੀ ਭੈਣ ਪ੍ਰਵੀਨ ਦਾ ਵਿਆਹ 10 ਸਾਲ ਪਹਿਲਾਂ ਪਰਮਿੰਦਰ ਸਿੰਘ ਨਾਲ ਹੋਇਆ ਸੀ, ਜਿਸ ਤੋਂ ਉਸ ਦੇ 5 ਬੱਚੇ ਵੀ ਹਨ ਪਰ ਉਸ ਦਾ ਜੀਜਾ ਸ਼ਰਾਬ ਦਾ ਆਦੀ ਹੈ ਅਤੇ ਨਸ਼ੇ ਦੀ ਹਾਲਤ ’ਚ ਉਹ ਉਸ ਦੀ ਕੁੱਟਮਾਰ ਕਰਦਾ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੰਦਾ ਸੀ। ਝਗੜੇ ਕਾਰਨ ਕਈ ਵਾਰ ਮੇਰੀ ਭੈਣ ਸਾਡੇ ਘਰ ਰਹਿਣ ਆਉਂਦੀ ਸੀ ਪਰ ਉਸ ਨੂੰ ਮਨਾ ਕੇ ਫਿਰ ਅਸੀਂ ਸਹੁਰੇ ਘਰ ਛੱਡ ਆਉਂਦੇ ਸੀ ਪਰ ਝਗੜੇ ਦਾ ਸਿਲਸਿਲਾ ਜਾਰੀ ਰਿਹਾ ਅਤੇ ਕਈ ਵਾਰ ਉਸ ਨੇ ਆਪਣੇ ਜੀਜੇ ਨੂੰ ਸਮਝਾਇਆ ਪਰ ਉਹ ਸ਼ਰਾਬੀ ਹਾਲਤ ’ਚ ਲੜਦਾ ਰਿਹਾ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਸ਼ਾਰਪ ਸ਼ੂਟਰ ਦੀਪਕ ਰਾਠੀ ਗ੍ਰਿਫ਼ਤਾਰ
ਉਸ ਨੇ ਦੱਸਿਆ ਕਿ ਪਿੰਡ ਖੋਭੇ ਦੇ ਇਕ ਵਿਅਕਤੀ ਨੇ ਦੱਸਿਆ ਕਿ ਉਸ ਦੀ ਭੈਣ ਪ੍ਰਵੀਨ ਨੂੰ ਉਸ ਦੇ ਪਤੀ ਨੇ ਸਿਰ ’ਤੇ ਗੰਭੀਰ ਸੱਟਾਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਿਸ ਤੋਂ ਬਾਅਦ ਜਦੋਂ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਪੈਸਿਆਂ ਨੂੰ ਲੈ ਕੇ ਜਲੰਧਰ ’ਚ ਚੱਲੀਆਂ ਗੋਲ਼ੀਆਂ, ਪਿਸਤੌਲ ਖੋਹ ਕੇ ਵੀ ਕੀਤੇ ਫਾਇਰ
NEXT STORY