ਬਟਾਲਾ/ਕਲਾਨੌਰ, (ਬੇਰੀ, ਮਨਮੋਹਨ)- ਬੀਤੀ ਰਾਤ ਇਕ ਸ਼ਰਾਬੀ ਵਿਅਕਤੀ ਵੱਲੋਂ ਏ.ਐੱਸ.ਆਈ. ਹਰਦੇਵ ਸਿੰਘ ਦੀ ਵਰਦੀ ਪਾੜਨ ਅਤੇ ਗਾਲੀ-ਗਲੋਚ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਥਾਣਾ ਕਲਾਨੌਰ ਦੇ ਐੱਸ.ਐੱਚ.ਓ. ਨਿਰਮਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਕਮਿਊਨਟੀ ਹੈਲਥ ਸੈਂਟਰ ਕਲਾਨੌਰ ਤੋਂ ਕਾਲ ਆਈ ਸੀ ਕਿ ਇਕ ਵਿਅਕਤੀ ਪ੍ਰਭਸ਼ਰਨ ਸਿੰਘ ਵਾਸੀ ਪੰਨਵਾਂ ਸ਼ਰਾਬੀ ਹਾਲਤ ਵਿਚ ਖਲਲ ਪਾ ਰਿਹਾ ਹੈ। ਇਸ ਸਬੰਧ 'ਚ ਏ.ਐੱਸ.ਆਈ. ਹਰਦੇਵ ਸਿੰਘ ਨੇ ਪੁਲਸ ਮੁਲਾਜ਼ਮਾਂ ਸਮੇਤ ਜਦੋਂ ਮੌਕੇ 'ਤੇ ਪਹੁੰਚ ਕੇ ਖਲਲ ਪਾ ਰਹੇ ਵਿਅਕਤੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਵਿਅਕਤੀ ਵੱਲੋਂ ਪੁਲਸ ਨਾਲ ਗਾਲੀ-ਗਲੋਚ ਕਰਦਿਆਂ ਏ.ਐੱਸ.ਆਈ. ਹਰਦੇਵ ਸਿੰਘ ਦੀ ਵਰਦੀ ਪਾੜ ਦਿੱਤੀ। ਪੁਲਸ ਵੱਲੋਂ ਤੁਰੰਤ ਉਸ ਵਿਅਕਤੀ ਨੂੰ ਕਾਬੂ ਕਰ ਕੇ ਥਾਣਾ ਕਲਾਨੌਰ ਲੈ ਗਏ ਜਿਥੇ ਏ.ਐੱਸ.ਆਈ. ਹਰਦੇਵ ਸਿੰਘ ਦੇ ਬਿਆਨਾਂ 'ਤੇ ਪ੍ਰਭਸ਼ਰਨ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਅਤੇ ਸਰਕਾਰੀ ਹਸਪਤਾਲ ਤੋਂ ਮੈਡੀਕਲ ਕਰਵਾ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਅਗਵਾ ਕਰਨ ਦੇ ਮਾਮਲੇ 'ਚ ਪਤੀ, ਸਹੁਰੇ ਤੇ ਸੱਸ ਸਣੇ 4 ਖਿਲਾਫ ਕੇਸ ਦਰਜ
NEXT STORY