ਕਪੂਰਥਲਾ (ਮਹਾਜਨ)-ਪੰਜਾਬ ’ਚ ਜਲੰਧਰ ਲੋਕ ਸਭਾ ਹਲਕੇ ਲਈ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਸਟੇਟ ਚੋਣ ਕਮਿਸ਼ਨਰ ਪੰਜਾਬ ਦੇ ਪੱਤਰ ਅਨੁਸਾਰ ਲੋਕ ਸਭਾ ਹਲਕਾ ਜਲੰਧਰ ਦੇ ਨਾਲ ਲੱਗਦੇ ਵਿਧਾਨ ਸਭਾ ਹਲਕਿਆਂ ਦੇ 3 ਕਿਲੋਮੀਟਰ ਦੇ ਘੇਰੇ ਅੰਦਰ 8 ਮਈ 2023 ਨੂੰ ਸ਼ਾਮ 6 ਵਜੇ ਤੋਂ 10 ਮਈ ਨੂੰ ਵੋਟਾਂ ਪੈਣ ਤੱਕ ਅਤੇ 13 ਮਈ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਪੁੱਛਗਿੱਛ ਖ਼ਤਮ, ਦਫ਼ਤਰ ’ਚੋਂ ਬਾਹਰ ਨਿਕਲਦਿਆਂ ਹੀ ਸਾਬਕਾ CM ਚੰਨੀ ਨੇ ਦਿੱਤਾ ਵੱਡਾ ਬਿਆਨ
ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਡਰਾਈ ਡੇਅ ਦੌਰਾਨ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਵਿਅਕਤੀਆਂ ਵੱਲੋਂ ਸ਼ਰਾਬ ਸਟੋਰ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਟਾਂ, ਕਲੱਬਾਂ ਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ, ’ਤੇ ਵੀ ਪੂਰਨ ਤੌਰ ’ਤੇ ਲਾਗੂ ਹੋਵੇਗਾ। ਜਾਰੀ ਹੁਕਮਾਂ ਅਨੁਸਾਰ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਤੇ ਸਹਾਇਕ ਕਮਿਸ਼ਨਰ ਆਬਕਾਰੀ ਕਪੂਰਥਲਾ ਰੇਂਜ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣਗੇ।
ਇਹ ਵੀ ਪੜ੍ਹੋ : CM ਮਾਨ ਨੇ ਖੁਰਾਲਗੜ੍ਹ ਨੇੜੇ ਹਾਦਸਿਆਂ ’ਚ ਮਾਰੇ ਗਏ ਸ਼ਰਧਾਲੂਆਂ ਦੇ ਵਾਰਿਸਾਂ ਲਈ ਕੀਤਾ ਇਹ ਐਲਾਨ
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਪ੍ਰਾਪਰਟੀ ਡੀਲਰ ਨੇ ਚੁੱਕਿਆ ਖ਼ੌਫ਼ਨਾਕ ਕਦਮ
NEXT STORY