ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀ. ਐੱਸ. ਜੀ. ਐੱਮ. ਸੀ.) ਤੇ ਹੋਰ ਸਿੱਖ ਸੰਸਥਾਵਾਂ ਦੇ ਕਾਨੂੰਨੀ ਗਠਨ ਨੂੰ ਯਕੀਨੀ ਬਣਾਉਣ ਦੀ ਗੱਲ ਕਹੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਦੀ ਡੀ. ਐੱਸ. ਜੀ. ਐੱਮ. ਸੀ. ਲਈ ਨਾਮਜ਼ਦਗੀ ਨੂੰ ਨਾਜ਼ੁਕ ਆਧਾਰਾਂ ’ਤੇ ਰੱਦ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਲਖੀਮਪੁਰ ’ਚ ਮਾਸੂਮ ਕਿਸਾਨਾਂ ਦੇ ਕਾਤਲਾਂ ਖ਼ਿਲਾਫ ਜਲਦ ਕਾਰਵਾਈ ਕਰਵਾਏ ਕੇਂਦਰ : ਅਕਾਲੀ ਦਲ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ 7 ਤੋਂ 8 ਮੈਂਬਰ, ਜਿਨ੍ਹਾਂ ਨੇ ਡੀ. ਐੱਸ. ਜੀ. ਐੱਮ. ਸੀ. ਚੋਣਾਂ ਜਿੱਤੀਆਂ ਸਨ, ਉਨ੍ਹਾਂ ਨੂੰ ਡਰਾਉਣ ਲਈ ਝੂਠੇ ਕੇਸਾਂ ’ਚ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ। ਬਾਦਲ ਨੇ ਕਿਹਾ ਕਿ ਅਸੀਂ ਸਾਰੇ ਡੀ. ਐੱਸ. ਜੀ. ਐੱਮ. ਸੀ. ਅਤੇ ਹੋਰ ਸਿੱਖ ਸੰਸਥਾਵਾਂ ਦੇ ਕਾਨੂੰਨੀ ਗਠਨ ਨੂੰ ਯਕੀਨੀ ਬਣਾਵਾਂਗੇ।
ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕੀਤੀ ਅਪੀਲ
NEXT STORY