ਜਲੰਧਰ (ਚਾਵਲਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਹੁਣ ਸਮੇਂ ਸਿਰ ਹੋਣਗੀਆਂ। ਚੋਣਾਂ ਨੂੰ ਰੋਕਣ ਅਤੇ ਰੁਕਾਵਟ ਪਾਉਣ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ। ਲਿਹਾਜ਼ਾ ਹੁਣ ਸੰਭਾਵਨਾ ਹੈ ਕਿ ਕਮੇਟੀ ਦੀਆਂ ਆਮ ਚੋਣਾਂ ਨਿਰਧਾਰਿਤ ਸ਼ਡਿਊਲ 25 ਅਪ੍ਰੈਲ, 2021 ਨੂੰ ਹੋ ਸਕਦੀਆਂ ਹਨ। ਦਿੱਲੀ ਹਾਈਕੋਰਟ ਦੇ ਮੁੱਖ ਜੱਜ ਡੀ. ਐੱਨ. ਪਟੇਲ ਦੀ ਬੈਂਚ ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਦਿੱਲੀ ਕਮੇਟੀ ਦੀ ਦਰਖ਼ਾਸਤ ਖਾਰਜ ਕਰ ਦਿੱਤੀ ਹੈ। ਹੁਣ ਗੁਰਦੁਆਰਾ ਚੋਣ ਕਮਿਸ਼ਨ ਆਪਣੇ ਹਿਸਾਬ ਨਾਲ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਦੇ ਵੀ ਕਰ ਸਕਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਸ 'ਹਵਾਈ ਅੱਡੇ' ਨੂੰ ਉਡਾਉਣ ਤੇ 4 ਫਲਾਈਟਾਂ 'ਚ ਬੰਬ ਲਾਉਣ ਦੀ ਧਮਕੀ
ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਨੇ ਪੱਤਰਕਾਰਾਂ ਨੂੰ ਦਿੱਤੀ। ਉਨ੍ਹਾਂ ਦੇ ਮੁਤਾਬਕ ਕਮੇਟੀ ਦੀਆਂ ਆਮ ਚੋਣਾਂ ਨੂੰ ਰੋਕਣ ਲਈ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅਦਾਲਤ 'ਚ ਪਟੀਸ਼ਨ ਪਾਈ ਸੀ। ਪਟੀਸ਼ਨ ਰਾਹੀਂ ਅਕਾਲੀ ਦਲ ਨੇ ਚੋਣਾਂ ਲਈ ਨਵੀਂ ਵੋਟਰ ਲਿਸਟ ਫੋਟੋ ਦੇ ਨਾਲ ਬਣਾਉਣ ਦੀ ਮੰਗ ਕੀਤੀ ਸੀ, ਜੋ ਮੌਜੂਦਾ ਹਾਲਾਤ ਕੋਰੋਨਾ ਕਾਲ 'ਚ ਸੰਭਵ ਨਹੀਂ ਸੀ। ਜਦੋਂ ਕਿ ਦਿੱਲੀ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਉਹ ਜਨਵਰੀ-2020 'ਚ ਹੋਈਆਂ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਾਲੀ ਵੋਟਰ ਲਿਸਟ ਨੂੰ ਰਵੀਜ਼ਨ ਕਰ ਕੇ ਚੋਣਾਂ ਕਰਾਉਣ ਲਈ ਤਿਆਰ ਹੈ।
ਇਹ ਵੀ ਪੜ੍ਹੋ : ਵਿਦੇਸ਼ਾਂ 'ਚ ਵੱਸਦੇ 'ਪੰਜਾਬੀਆਂ' ਨੂੰ ਮਿਲੀ ਵੱਡੀ ਰਾਹਤ, ਦੁਨੀਆ ਦੇ ਕਿਸੇ ਵੀ ਕੋਨੇ 'ਚੋਂ ਕਰਵਾ ਸਕਣਗੇ ਇਹ ਕੰਮ
ਇਸ ਦੇ ਲਈ ਦਿੱਲੀ ਸਰਕਾਰ ਨੇ ਨਵੇਂ ਵੋਟਰਾਂ ਨੂੰ ਜੋੜਨ ਅਤੇ ਬੋਗਸ ਵੋਟਾਂ ਨੂੰ ਹਟਾਉਣ ਲਈ ਵੱਡੀ ਮੁਹਿੰਮ ਚਲਾਈ ਸੀ, ਜਿਸ 'ਚ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਸਿੱਖ ਨੌਜਵਾਨ ਨੂੰ ਵੀ ਜੋੜਿਆ ਗਿਆ ਸੀ। ਨਾਲ ਹੀ ਪੁਰਾਣੀ ਲਿਸਟ ਦੇ ਹਿਸਾਬ ਨਾਲ ਜੋ ਲੋਕ ਆਪਣੇ ਨਿਰਧਾਰਿਤ ਪਤਿਆਂ ’ਤੇ ਨਹੀਂ ਰਹਿੰਦੇ ਹਨ, ਉਨ੍ਹਾਂ ਦੇ ਨਾਂ ਵੀ ਕੱਟੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਦੇ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਨੇ ਦਾਅਵਾ ਕੀਤਾ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨਹੀਂ ਚਾਹੁੰਦੇ ਸਨ ਕਿ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਸਮੇਂ ਸਿਰ ਹੋਣ।
ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 24 ਘੰਟਿਆਂ ਦੌਰਾਨ ਹਨ੍ਹੇਰੀ ਰੂਪੀ ਚੱਲਣਗੀਆਂ ਤੇਜ਼ ਹਵਾਵਾਂ, ਵਿਸ਼ੇਸ਼ ਬੁਲੇਟਿਨ ਜਾਰੀ
ਉਨ੍ਹਾਂ ਦੀ ਇੱਛਾ ਸੀ ਕਿ ਚੋਣਾਂ ਲਟਕ ਜਾਣ ਪਰ ਅਦਾਲਤ ਨੇ ਉਨ੍ਹਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ। ਉਨ੍ਹਾਂ ਮੁਤਾਬਕ ਹੁਣ ਉਹ ਦਿੱਲੀ ਸਰਕਾਰ ਅਤੇ ਗੁਰਦੁਆਰਾ ਚੋਣ ਕਮਿਸ਼ਨ ਦੇ ਡਾਇਰੈਕਟਰ ਤੋਂ ਮੰਗ ਕਰਨਗੇ ਕਿ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਸ਼ੰਟੀ ਨੇ ਦਿੱਲੀ ਸਰਕਾਰ ਅੱਗੇ ਗੁਹਾਰ ਲਾਈ ਕਿ ਇਸ ਸਾਲ ਹੋਣ ਵਾਲੀਆਂ ਚੋਣਾਂ ਕਾਰਣ ਅੰਨ੍ਹੇਵਾਹ ਕੀਤੀਆਂ ਜਾ ਰਹੀਆਂ ਭਰਤੀਆਂ ਅਤੇ ਪ੍ਰਮੋਸ਼ਨਾਂ ’ਤੇ ਵੀ ਰੋਕਾਂ ਲਾਈਆਂ ਜਾਣ ਤਾਂ ਜੋ ਕਮੇਟੀ ਪ੍ਰਬੰਧਨ ਇਸ ਦੀ ਗਲਤ ਵਰਤੋਂ ਨਾ ਕਰੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਹਜ਼ਾਰਾਂ ਮੁਲਾਜ਼ਮਾਂ ਵੱਲੋਂ ਪਟਿਆਲਾ ਦੇ ਪਾਵਰਕਾਮ ਦੇ ਮੁੱਖ ਦਫ਼ਤਰ ਮੂਹਰੇ ਰੋਸ ਮਾਰਚ
NEXT STORY