ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਨਾਂਦੇੜ ਸਾਹਿਬ ਦੇ ਗੈਰ-ਸਿੱਖ ਕਲੈਕਟਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧਕ ਲਾਉਣ ਦਾ ਪੁਰਜ਼ੋਰ ਵਿਰੋਧ ਕੀਤਾ ਹੈ ਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿਰਫ ਗੁਰਸਿੱਖ ਵਿਅਕਤੀ ਹੀ ਗੁਰਧਾਮਾਂ ਦਾ ਪ੍ਰਬੰਧਕ ਲੱਗ ਸਕਦਾ ਹੈ ਤੇ ਇਸ ਮੁਤਾਬਕ ਫੈਸਲੇ ਵਿਚ ਸੋਧ ਕੀਤੀ ਜਾਵੇ। ਕਾਲਕਾ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਕਿਵੇਂ ਮਹਾਰਾਸ਼ਟਰ ਸਰਕਾਰ ਨੇ ਇਕ ਗੈਰ-ਸਿੱਖ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧਕ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰਧਾਮਾਂ ਤੇ ਗੁਰੂਘਰਾਂ ਦੀ ਸੇਵਾ ਸੰਭਾਲ ਦੀ ਮਰਿਆਦਾ ਬਾਰੇ ਸਿਰਫ ਇਕ ਗੁਰਸਿੱਖ ਹੀ ਜਾਣਕਾਰੀ ਰੱਖਦਾ ਹੈ, ਜੋ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਥਾਪਿਤ ਗੁਰ ਮਰਿਆਦਾ ਮੁਤਾਬਕ ਗੁਰਧਾਮਾਂ ਦੀ ਸੇਵਾ ਸੰਭਾਲ ਯਕੀਨੀ ਬਣਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ : Breaking: ਜਲੰਧਰ ’ਚ ਦੇਰ ਰਾਤ ਚੱਲੀਆਂ ਤਾਬੜਤੋੜ ਗੋਲ਼ੀਆਂ
ਉਨ੍ਹਾਂ ਕਿਹਾ ਕਿ ਪਹਿਲੇ ਪ੍ਰਬੰਧਕ ਡਾ. ਪੀ. ਐੱਸ. ਪਸਰੀਚਾ ਨੇ ਪਿਛਲੇ ਸਮੇਂ ਦੌਰਾਨ ਬਤੌਰ ਪ੍ਰਬੰਧਕ ਬਹੁਤ ਵਧੀਆ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸਿਰਫ ਇਕ ਗੁਰਸਿੱਖ ਨੂੰ ਹੀ ਪ੍ਰਬੰਧਕ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗ਼ੈਰ-ਸਿੱਖ ਨੂੰ ਪ੍ਰਬੰਧਕ ਨਿਯੁਕਤ ਕੀਤੇ ਜਾਣ ਕਾਰਨ ਸਿੱਖ ਸੰਗਤ ਦੇ ਹਿਰਦੇ ਨੂੰ ਡੂੰਘੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਉਹ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸਿਰਫ ਇਕ ਗੁਰਸਿੱਖ ਹੀ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪ੍ਰਬੰਧਕ ਵਜੋਂ ਸੇਵਾਵਾਂ ਨਿਭਾਉਣ ਵਾਸਤੇ ਨਿਯੁਕਤ ਕਰਨਾ ਚਾਹੀਦਾ ਹੈ ਤਾਂ ਜੋ ਗੁਰਧਾਮਾਂ ਵਿਖੇ ਮਰਿਆਦਾ ਦੀ ਪੂਰਨ ਪਾਲਣਾ ਹੋ ਸਕੇ ਤੇ ਸਿੱਖ ਸੰਗਤ ਵਿਚ ਕਿਸੇ ਵੀ ਤਰੀਕੇ ਦਾ ਰੋਸ ਪੈਦਾ ਨਾ ਹੋਵੇ।
ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਨੇ ਸੁੱਤੀ ਪਈ ਗੁਆਂਢਣ ’ਤੇ ਚਾਕੂ ਨਾਲ ਕੀਤਾ ਹਮਲਾ, ਹਜ਼ਾਰਾਂ ਰੁਪਏ ਚੋਰੀ ਕਰਕੇ ਫਰਾਰ
ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਮਹਾਰਾਸ਼ਟਰ ਸਰਕਾਰ ਨੂੰ ਤਾੜਨਾ ਕਰੇ ਕਿ ਇਸ ਤਰੀਕੇ ਗੈਰ ਸਿੱਖਾਂ ਦੀ ਨਿਯੁਕਤੀ ਪ੍ਰਬੰਧਕ ਵਜੋਂ ਕਰ ਕੇ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣ ਤੋਂ ਗੁਰੇਜ਼ ਕਰੇ ਤੇ ਸਿੱਖ ਮਾਮਲਿਆਂ ਨਾਲ ਸਬੰਧਤ ਫੈਸਲੇ ਲੈਣ ਤੋਂ ਪਹਿਲਾਂ ਸਿੱਖ ਭਾਈਚਾਰੇ ਖਾਸ ਤੌਰ ’ਤੇ ਸਿੱਖਾਂ ਦੀਆਂ ਪ੍ਰਤੀਨਿਧ ਸੰਸਥਾਵਾਂ ਨਾਲ ਰਾਇ ਮਸ਼ਵਰਾ ਕਰ ਲਿਆ ਕਰੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪ੍ਰਬੰਧਕ ਦੀ ਨਿਯੁਕਤੀ ’ਤੇ ਐਡਵੋਕੇਟ ਧਾਮੀ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ
NEXT STORY