ਜਲੰਧਰ/ਨਵੀਂ ਦਿੱਲੀ (ਚਾਵਲਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐੱਸ. ਜੀ. ਪੀ. ਸੀ.) ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵਲੋਂ 7 ਜੁਲਾਈ ਮਤਲਬ ਕਿ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਲਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਡੀ. ਐੱਸ. ਜੀ. ਪੀ. ਸੀ. ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਦੀ ਅਗਵਾਈ 'ਚ ਸੈਂਕੜੇ ਕਾਰਕੁੰਨ, ਸਿਵਲ ਲਾਈਨ ਦੇ ਚੰਦਗੀ ਰਾਮ ਅਖਾੜੇ ਤੋਂ ਕੇਜਰੀਵਾਲ ਦੀ ਕੋਠੀ ਵੱਲ ਕੂਚ ਕਰਨਗੇ।
ਮਨਜੀਤ ਸਿੰਘ ਜੀ. ਕੇ. ਨੇ ਦੱਸਿਆ ਕਿ 'ਆਮ ਆਦਮੀ ਪਾਰਟੀ' ਦੇ ਆਗੂ ਆਸ਼ੀਸ਼ ਖੇਤਾਨ ਵਲੋਂ ਚੋਣ ਮੈਨੀਫੈਸਟੋ ਦੀ ਤੁਲਨਾ ਸ਼੍ਰੀ ਗੁਰੂ ਗਰੰਥ ਸਾਹਿਬ ਨਾਲ ਕਰਨ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ ਕਿਉਂਕਿ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਤੁਲਨਾ ਕਿਸੇ ਵੀ ਦਸਤਾਵੇਜ਼ ਨਾਲ ਨਹੀਂ ਕੀਤੀ ਜਾ ਸਕਦੀ। ਮੈਨੀਫੈਸਟੋ ਦੇ ਮੁੱਖ ਪੇਜ 'ਤੇ ਸ਼੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਛਾਪਣ 'ਤੇ ਮਨਜੀਤ ਸਿੰਘ ਜੀ. ਕੇ. ਨੇ ਇਤਰਾਜ਼ ਜ਼ਾਹਰ ਕੀਤਾ ਹੈ।
ਫੇਸਬੁੱਕ ਪੇਜ 'ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਖਿਲਾਫ਼ ਵਰਤੀ ਗਲਤ ਭਾਸ਼ਾ, ਸ਼ਿਕਾਇਤ ਦਰਜ
NEXT STORY