ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਹੋਰ ਟਰੱਕ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਲਈ ਰਵਾਨਾ ਕੀਤੇ ਗਏ ਹਨ। ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਇਹਨਾਂ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਕਾਲਕਾ ਤੇ ਜਨਰਲ ਸਕੱਤਰ ਕਾਹਲੋਂ ਨੇ ਦੱਸਿਆ ਕਿ ਪੰਜਾਬ ਦੇ ਅਜਨਾਲਾ ਤੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਚ ਦਿੱਲੀ ਗੁਰਦੁਆਰਾ ਕਮੇਟੀ ਨੇ ਰਾਹਤ ਸਮੱਗਰੀ ਪ੍ਰਦਾਨ ਕਰਨ ਵਾਸਤੇ ਕੈਂਪ ਲਗਾਏ ਹੋਏ ਹਨ ਜਿਥੇ ਦੇ ਲੋਕ ਮਹਿਸੂਸ ਕਰਦੇ ਹਨ ਕਿ ਉਹਨਾਂ ਨੂੰ ਜੋ ਵੀ ਚੀਜ਼ ਲੋੜੀਂਦੀ ਹੈ, ਉਹ ਦਿੱਲੀ ਗੁਰਦੁਆਰਾ ਕਮੇਟੀ ਨੂੰ ਦੱਸਣ ’ਤੇ ਤੁਰੰਤ ਮੁਹੱਈਆ ਕਰਵਾ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ ਦਿੱਲੀ ਅਤੇ ਦੇਸ਼-ਵਿਦੇਸ਼ ਤੋਂ ਸੰਗਤ ਵੀ ਕਮੇਟੀ ਨੂੰ ਰਾਹਤ ਸਮੱਗਰੀ ਪੰਜਾਬ ਦੇ ਹੜ੍ਹ ਪੀੜਤਾਂ ਤੱਕ ਪਹੁੰਚਾਉਣ ਵਾਸਤੇ ਯੋਗਦਾਨ ਪਾ ਰਹੀ ਹੈ।
ਇਹ ਵੀ ਪੜ੍ਹੋ : ਆਮਦਨ ਕਰ ਵਿਭਾਗ ਨੇ ਦਿੱਤੀ ਵੱਡੀ ਰਾਹਤ, 31 ਦਸੰਬਰ ਤੱਕ ਬਿਨਾਂ ਟੈਂਸ਼ਨ ਪੂਰਾ ਕਰ ਲਓ ਇਹ ਕੰਮ
ਉਹਨਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾ ਕੇ ਰਹੇ ਹਾਂ ਕਿ ਜੋ ਵੀ ਸਮੱਗਰੀ ਸਾਡੇ ਕੋਲ ਆ ਰਹੀ ਹੈ, ਉਸ ਨੂੰ ਇੱਥੇ ਸਟੋਰ ਕਰਨ ਦੀ ਥਾਂ ਤੁਰੰਤ ਪੰਜਾਬ ਵਿਚ ਲੋੜੀਂਦੇ ਇਲਾਕਿਆਂ ਵਾਸਤੇ ਰਵਾਨਾ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਉਹਨਾਂ ਦੱਸਿਆ ਕਿ ਦੋ ਦਿਨ ਪਹਿਲਾਂ 6 ਟਰੱਕ ਰਾਹਤ ਸਮੱਗਰੀ ਰਵਾਨਾ ਕੀਤੀ ਗਈ ਸੀ ਤੇ ਅੱਜ 4 ਟਰੱਕ ਰਵਾਨਾ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਹਾਲਾਤ ਆਮ ਵਰਗੇ ਨਹੀਂ ਹੋ ਜਾਂਦੇ, ਅਸੀਂ ਲੋਕਾਂ ਨੂੰ ਲੋੜੀਂਦੀ ਹਰ ਚੀਜ਼ ਪ੍ਰਦਾਨ ਕਰਾਂਗੇ। ਅੱਜ ਜੋ ਰਾਹਤ ਸਮੱਗਰੀ ਭੇਜੀ ਗਈ, ਉਸ ਵਿਚ ਮੱਛਰਦਾਨੀਆਂ, ਬਰਤਨ ਆਦਿ ਘਰੇਲੂ ਜ਼ਰੂਰਤ ਦਾ ਸਾਮਾਨ ਸ਼ਾਮਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਜੇ ਨਹੀਂ ਹੋਣਗੇ ਆਨਲਾਈਨ ਚਲਾਨ, ਜਾਣੋ ADCP ਟ੍ਰੈਫਿਕ ਨੇ ਕੀ ਕਿਹਾ
NEXT STORY