ਤਪਾ ਮੰਡੀ (ਗਰਗ): ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀਆਂ ਪਾਲਣਾ ਕਰਦੇ ਹੋਏ ਡੀ.ਐੱਸ.ਪੀ. ਤਪਾ ਬਲਜੀਤ ਸਿੰਘ ਬਰਾੜ ਵਲੋਂ ਸਮੁੱਚੇ ਸਟਾਫ਼ ਸਮੇਤ ਪਹੁੰਚ ਕੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ.ਐਸ.ਪੀ. ਬਰਾੜ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਤੋਂ ਬਚਾਅ ਲਈ ਲਗਾਈ ਜਾ ਰਹੀ ਵੈਕਸੀਨ ਹਰ ਵਿਅਕਤੀ ਨੂੰ ਪਹਿਲ ਦੇ ਆਧਾਰ ਤੇ ਲਗਵਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ ਬੇਅਦਬੀ ਕਾਂਡ: ਭਗੌੜੇ ਐਲਾਨੇ 3 ਡੇਰਾ ਸਿਰਸਾ ਪ੍ਰੇਮੀਆਂ ’ਤੇ ਮੁਕੱਦਮਾ ਦਰਜ
ਉਨ੍ਹਾਂ ਦੱਸਿਆ ਕਿ ਕੋਰੋਨਾ ਵੈਕਸੀਨ ਲਗਵਾਉਣ ਉਪਰੰਤ ਉਨ੍ਹਾਂ ਨੂੰ ਕੋਈ ਤਕਲੀਫ਼ ਨਹੀਂ ਆਈ, ਅਜਿਹਾ ਕਰਨ ਨਾਲ ਸਮਾਜ ਅੰਦਰ ਭਿਆਨਕ ਕੋਰੋਨਾ ਦੀ ਬਿਮਾਰੀ ਨਾਲ ਲੜਿਆ ਜਾ ਸਕਦਾ ਹੈ।ਇਸ ਮੌਕੇ ਥਾਣਾ ਮੁਖੀ ਤਪਾ ਜਗਜੀਤ ਸਿੰਘ ਘੁਮਾਣ, ਸਹਾਇਕ ਥਾਣੇਦਾਰ ਬਲੀਰਾਮ ਆਦਿ ਸਮੂਹ ਪੁਲਸ ਮੁਲਾਜ਼ਮਾਂ ਨੇ ਵੀ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਅਫਵਾਹਾਂ ਤੋਂ ਬਚ ਕੇ ਕੋਰੋਨਾ ਵੈਕਸੀਨ ਵੱਧ ਤੋਂ ਵੱਧ ਲਗਵਾਉਣੀ ਚਾਹੀਦੀ ਹੈ ਤਾਂ ਜੋ ਇਸ ਮਹਾਂਮਾਰੀ ਦਾ ਲੱਕ ਨੂੰ ਤੋੜਿਆ ਜਾ ਸਕੇ।
ਇਹ ਵੀ ਪੜ੍ਹੋ ਪੰਜਾਬ ਸਿਰ ਚੜ੍ਹੇ 31 ਹਜ਼ਾਰ ਕਰੋੜ ਦੇ ਕਰਜ਼ੇ ਨੂੰ ਲੈ ਕੇ ਜਾਖੜ ਨੇ ਘੇਰੇ ਅਕਾਲੀ
ਫ਼ਤਿਹਗੜ੍ਹ ਸਾਹਿਬ 'ਚ ਤੜਕੇ ਤਿੰਨ ਵਜੇ ਵੱਡੀ ਵਾਰਦਾਤ, ਏ. ਟੀ. ਐੱਮ. ਪੁੱਟ ਕੇ ਲੈ ਗਏ ਲੁਟੇਰੇ
NEXT STORY