ਮੋਹਾਲੀ (ਵਿਨੋਦ) : ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਡੀ. ਐੱਸ. ਪੀ. ਅਤੁਲ ਸੋਨੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਅਤੁਲ ਸੋਨੀ ਖਿਲਾਫ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਅਤੁਲ ਸੋਨੀ ਵਲੋਂ ਪਤਨੀ 'ਤੇ ਗੋਲੀ ਚਲਾਉਣ ਨੂੰ ਪੁਲਸ ਵਿਭਾਗ ਨੇ ਅਪਰਾਧਿਕ ਕਿਸਮ ਦਾ ਰਵੱਈਆ ਦੱਸਿਆ ਸੀ ਅਤੇ ਨਾਲ ਹੀ ਸਰਕਾਰ ਨੂੰ ਅਤੁਲ ਸੋਨੀ ਨੂੰ ਮੁਅੱਤਲ ਕਰਨ ਦੀ ਸਿਫਾਰਿਸ਼ ਵੀ ਕੀਤੀ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਆਪਣੀ ਪਤਨੀ ਨਾਲ ਝਗੜਾ ਹੋਣ ਤੋਂ ਬਾਅਦ ਅਤੁਲ ਸੋਨੀ ਨੇ ਉਸ 'ਤੇ ਗੋਲੀ ਚਲਾ ਦਿੱਤੀ ਸੀ, ਹਾਲਾਂਕਿ ਇਸ ਘਟਨਾ ਦੌਰਾਨ ਉਸ ਦੀ ਪਤਨੀ ਦਾ ਬਚਾਅ ਹੋ ਗਿਆ ਸੀ, ਜਿਸ ਤੋਂ ਬਾਅਦ ਅਤੁਲ ਸੋਨੀ ਫਰਾਰ ਸੀ। ਅਤੁਲ ਸੋਨੀ ਨੇ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਵੀ ਪਾਈ ਸੀ, ਜੋ ਕਿ ਅਦਾਲਤ ਵਲੋਂ ਖਾਰਜ ਕਰ ਦਿੱਤੀ ਗਈ ਹੈ।
ਨਕਲੀ ਸੋਨੇ ਨੂੰ ਅਸਲੀ ਸੋਨਾ ਦੱਸ ਠੱਗ ਜੋੜੇ ਨੇ ਮਾਰੀ ਲੱਖਾਂ ਰੁਪਏ ਦੀ ਠੱਗੀ
NEXT STORY