ਪਟਿਆਲਾ (ਇੰਦਰਜੀਤ ਬਖ਼ਸ਼ੀ) : ਫਰੀਦਕੋਟ ਦੇ ਹਲਕਾ ਜੈਤੋ 'ਚ ਵਿਦਿਆਰਥੀ ਧਰਨੇ ਦੌਰਾਨ ਖੁਦ ਨੂੰ ਗੋਲੀ ਮਾਰਨ ਵਾਲੇ ਡੀ.ਐੱਸ.ਪੀ. ਬਲਜਿੰਦਰ ਸਿੰਘ ਸੰਧੂ ਦਾ ਸਰਕਾਰੀ ਸਨਮਾਨਾਂ ਨਾਲ ਪਟਿਆਲਾ ਵਿਖੇ ਸਸਕਾਰ ਕਰ ਦਿੱਤਾ ਗਿਆ। ਪਰਿਵਾਰਿਕ ਮੈਂਬਰ, ਰਿਸ਼ਤੇਦਾਰਾਂ ਤੋਂ ਇਲਾਵਾ ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ, ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਅਤੇ ਹੋਰ ਵੀ ਕਈ ਸਿਆਸੀ ਸ਼ਖ਼ਸੀਅਤਾਂ ਬਲਜਿੰਦਰ ਸਿੰਘ ਦੀ ਅੰਤਿਮ ਯਾਤਰਾ 'ਚ ਸ਼ਾਮਲ ਹੋਈਆਂ। ਜਿਨ੍ਹਾਂ ਵੱਲੋਂ ਬਲਜਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ 'ਚ ਪਰਿਵਾਰ ਦੇ ਨਾਲ ਹਨ।
ਦੱਸ ਦੇਈਏ ਕਿ ਇਕ ਪੁਲਿਸ ਅਧਿਕਾਰੀ ਵੱਲੋਂ ਵਿਦਿਆਰਥੀਆਂ ਨਾਲ ਕੀਤੀ ਕੁੱਟਮਾਰ ਤੋਂ ਬਾਅਦ ਇਨਕਲਾਬੀ ਵਿਦਿਆਰਥੀ ਮੰਚ ਵੱਲੋਂ ਪੁਲਸ ਖਿਲਾਫ ਧਰਨਾ ਲਗਾਇਆ ਗਿਆ ਸੀ, ਜਿਸ ਦੌਰਾਨ ਬਲਜਿੰਦਰ ਸਿੰਘ ਸੰਧੂ ਨੇ ਖੁਦ ਨੂੰ ਗੋਲੀ ਮਾਰ ਲਈ ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਤੇ ਗੰਨਮੈਨ ਲਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ।
ਪਿੰਡ ਗੁਰਨੇ ਕਲਾਂ ਵਿਖੇ ਕਬੱਡੀ ਟੂਰਨਾਮੈਂਟ 9 ਨੂੰ ਸ਼ੁਰੂ
NEXT STORY