ਚੰਡੀਗੜ੍ਹ : ਆਪਣੀ ਪਤਨੀ 'ਤੇ ਕਥਿਤ ਤੌਰ 'ਤੇ ਗੋਲੀ ਚਲਾਉਣ ਦੇ ਦੋਸ਼ਾਂ 'ਚ ਘਿਰੇ ਡੀ. ਐੱਸ. ਪੀ. ਅਤੁਲ ਸੋਨੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਅਤੁਲ ਸੋਨੀ ਦੀ ਗ੍ਰਿਫਤਾਰੀ 'ਤੇ ਰੋਕ ਲਾ ਦਿੱਤੀ ਹੈ। ਹਾਈਕੋਰਟ ਨੇ ਸ਼ੁੱਕਰਵਾਰ ਤੱਕ ਗ੍ਰਿਫਤਾਰੀ 'ਤੇ ਰੋਕ ਲਾਈ ਹੈ।
ਪਟੀਸ਼ਨ ਦੌਰਾਨ ਅਦਾਲਤ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਤੁਲ ਸੋਨੀ ਨੇ ਅਗਾਊਂ ਜ਼ਮਾਨਤ ਲਈ ਹਾਈਕੋਰਟ 'ਚ ਅਰਜ਼ੀ ਦਾਇਰ ਕੀਤੀ ਸੀ, ਜਿਸ 'ਤੇ ਅੱਜ ਸੁਣਵਾਈ ਕਰਦੇ ਹੋਏ ਅਦਾਲਤ ਨੇ ਉਸ ਦੀ ਗ੍ਰਿਫਤਾਰੀ 'ਤੇ ਰੋਕ ਲਾ ਦਿੱਤੀ ਹੈ। ਮੋਹਾਲੀ ਵਿਖੇ ਤਾਇਨਾਤ ਡੀ. ਐੱਸ. ਪੀ. ਅਤੁਲ ਸੋਨੀ 'ਤੇ ਆਪਣੀ ਪਤਨੀ 'ਤੇ ਗੋਲੀ ਚਲਾਉਣ ਦਾ ਦੋਸ਼ ਹੈ। ਸੋਨੀ ਦੀ ਜ਼ਮਾਨਤ ਅਰਜ਼ੀ ਮੋਹਾਲੀ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਅਤੁਲ ਸੋਨੀ ਨੇ ਹਾਈਕੋਰਟ ਵੱਲ ਰੁਖ ਕੀਤਾ ਸੀ।
ਗੁਰਦਾਸਪੁਰ ਪੁੱਜੇ ਸੰਨੀ ਦਿਓਲ ਨੂੰ ਘੇਰ ਔਰਤਾਂ ਨੇ ਸੁਣਾਇਆ ਆਪਣਾ ਦੁੱਖੜਾ (ਵੀਡੀਓ)
NEXT STORY