ਮਾਨਸਾ : ਐੱਸ.ਐੱਸ.ਪੀ ਮਾਨਸਾ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਬ-ਡਵੀਜਨ ਮਾਨਸਾ ਦੇ ਡੀ.ਐੱਸ.ਪੀ ਹਰਜਿੰਦਰ ਸਿੰਘ ਗਿੱਲ ਨੇ ਥਾਣਾ ਜੋਗਾ ਵਿਖੇ ਨਗਰ ਪੰਚਾਇਤ ਜੋਗਾ, ਆੜ੍ਹਤੀਆ, ਕਾਰੋਬਾਰੀਆਂ, ਦੁਕਾਨਦਾਰਾਂ ਅਤੇ ਮੋਹਤਬਰਾਂ ਵਿਅਕਤੀਆਂ ਨਾਲ ਪੁਲਸ ਦੀ ਨੇੜਤਾ ਵਧਾਉਣ ਨੂੰ ਲੈ ਕੇ ਇਕ ਮੀਟਿੰਗ ਦਾ ਆਯੋਜਨ ਕੀਤਾ।ਇਸ ਦੌਰਾਨ ਸੰਬੋਧਨ ਕਰਦਿਆਂ ਡੀ.ਐੱਸ.ਪੀ ਗਿੱਲ ਨੇ ਕਿਹਾ ਕਿ ਉਨ੍ਹਾਂ ਦੀਆਂ ਜੋ ਵੀ ਮੁਸ਼ਕਿਲਾਂ ਅਤੇ ਸਮੱਸਿਆਵਾਂ ਹਨ, ਉਹ ਪੁਲਸ ਦੇ ਧਿਆਨ ਵਿਚ ਲਿਆਂਦੀਆਂ ਜਾਣ। ਪੁਲਸ 24 ਘੰਟੇ ਲੋਕਾਂ ਦੀ ਸੁਰੱਖਿਆ ਲਈ ਹਾਜ਼ਰ ਹੈ। ਉੁਨ੍ਹਾਂ ਮੋਹਤਬਰਾਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਮੁੰਹਿਮ ਵਿਚ ਵੱਧ ਤੋਂ ਵੱਧ ਸਹਿਯੋਗ ਕਰਨ ਤਾਂ ਜੋ ਨਸ਼ੇ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਮਾੜੇ ਅਨਸਰਾਂ ਤੇ ਸਮਾਜ ਦਾ ਮਾਹੌਲ ਖਰਾਬ ਕਰਨ ਵਾਲਿਆਂ ਨੂੰ ਕਾਬੂ ਕਰਕੇ ਵਧੀਆ ਮਾਹੌਲ ਰੱਖਿਆ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਰੋਬਾਰੀ ਜਾਂ ਦੁਕਾਨਦਾਰ ਨੂੰ ਕੋਈ ਫੋਨ ਕਰਕੇ ਧਮਕੀ ਦਿੰਦਾ ਜਾਂ ਫਿਰੋਤੀ ਮੰਗਦਾ ਹੈ ਤਾਂ ਇਸ ਉਨ੍ਹਾਂ ਨੂੰ ਗੁਪਤ ਇਤਲਾਹ ਦਿੱਤੀ ਜਾਵੇ ਤਾਂ ਜੋ ਉਸ ਵਿਅਕਤੀ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਵਪਾਰੀ, ਕਾਰੋਬਾਰੀ ਅਤੇ ਦੁਕਾਨਦਾਰ ਨੂੰ ਕਿਸੇ ਦਾ ਵੀ ਡਰ ਮੰਨਣ ਦੀ ਲੋੜ ਨਹੀਂ।ਪੁਲਸ 24 ਘੰਟੇ ਉਨ੍ਹਾਂ ਲਈ ਹਾਜ਼ਰ ਹੈ।ਉਨ੍ਹਾਂ ਅੱਗੇ ਕਿਹਾ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਨਸ਼ਾ ਤਸ਼ਕਰੀ ਜਾਂ ਗੈਰ ਕਾਨੂੰਨੀ ਕੰਮ ਕਰਦਾ ਹੈ ਤਾਂ ਇਸ ਦੀ ਉਨ੍ਹਾਂ ਨੂੰ ਗੁਪਤ ਸੂਚਨਾ ਦਿੱਤੀ ਜਾਵੇ ਤਾਂ ਜੋ ਉਸ ਵਿਅਕਤੀ ਨੂੰ ਕਾਬੂ ਕੀਤਾ ਜਾ ਸਕੇ। ਇਸ ਦੌਰਾਨ ਥਾਣਾ ਜੋਗਾ ਦੇ ਮੁਖੀ ਜਸਵੀਰ ਸਿੰਘ ਵੱਲੋਂ ਨਗਰ ਪੰਚਾਇਤ ਜੋਗਾ, ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਮੋਹਤਬਰ ਵਿਅਕਤੀਆਂ ਦਾ ਇਸ ਮੀਟਿੰਗ ਵਿੱਚ ਪਹੁੰਚਣ ਅਤੇ ਪੁਲਿਸ ਨੂੰ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ।ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ, ਕੋਂਸਲਰ ਬਿੱਕਰ ਸਿੰਘ ਅਤੇ ਹੋਰਨਾਂ ਵੱਲੋਂ ਪੁਲਿਸ ਦਾ ਇਹ ਮੀਟਿੰਗ ਕਰਨ ਤੇ ਧੰਨਵਾਦ ਕੀਤਾ ਗਿਆ ਅਤੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।
ਤੇਜ਼ ਰਫ਼ਤਾਰ THAR ਨੇ ਢਾਹਿਆ ਕਹਿਰ! ਨੌਜਵਾਨ ਦੀ ਦਰਦਨਾਕ ਮੌਤ
NEXT STORY