ਤਰਨਤਾਰਨ (ਰਮਨ) : ਤਰਨਤਾਰਨ ਵਿਖੇ ਸਮੱਗਲਰਾਂ ਨੂੰ ਛੱਡਣ ਦੇ ਮਾਮਲੇ 'ਚ ਫਰੀਦਕੋਟ ਵਿਖੇ ਤਾਇਨਾਤ ਡੀ.ਐੱਸ.ਪੀ. ਲਖਬੀਰ ਸਿੰਘ ਨੂੰ 10 ਲੱਖ ਰੁਪਏ ਸਣੇ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੀ.ਐੱਸ.ਪੀ. ਲਖਬੀਰ ਸਿੰਘ ਜੋ ਜ਼ਿਲ੍ਹਾ ਤਰਨਤਾਰਨ ਵਿਖੇ ਭਿੱਖੀਵਿੰਡ 'ਚ ਸੇਵਾ ਨਿਭਾ ਚੁੱਕੇ ਹਨ ਅਤੇ ਹੁਣ ਫਰੀਦਕੋਟ ਵਿਖੇ ਤਾਇਨਾਤ ਸਨ, ਵੱਲੋਂ ਜ਼ਿਲ੍ਹਾ ਤਰਨਤਾਰਨ ਨਾਲ ਸਬੰਧਿਤ ਕੁਝ ਸਮੱਗਲਰਾਂ ਨੂੰ ਛੱਡਣ ਸਬੰਧੀ 10 ਲੱਖ ਰੁਪਏ ਨਾਲ ਸਮਝੌਤਾ ਕਰਵਾਇਆ ਗਿਆ। ਰਿਸ਼ਵਤ ਵਜੋਂ ਵਸੂਲ ਕੀਤੀ ਗਈ 10 ਲੱਖ ਰੁਪਏ ਦੀ ਰਕਮ ਡੀ.ਐੱਸ.ਪੀ. ਨੇ ਆਪਣੇ ਚਚੇਰੇ ਭਰਾ ਹੀਰਾ ਸਿੰਘ ਕੋਲ ਰਖਵਾ ਦਿੱਤੀ ਸੀ।
ਇਹ ਵੀ ਪੜ੍ਹੋ : SGPC ਦੀ ਚੋਣ 'ਚ ਦੇਰੀ ਸਮੇਤ ਸੰਸਦ 'ਚ ਚੁੱਕੇ ਜਾਣਗੇ ਕਈ ਅਹਿਮ ਮਾਮਲੇ : ਸਿਮਰਨਜੀਤ ਸਿੰਘ ਮਾਨ
ਜਦੋਂ ਇਹ ਮਾਮਲਾ ਡੀ.ਜੀ.ਪੀ. ਦੇ ਧਿਆਨ ਵਿੱਚ ਆਇਆ ਤਾਂ ਹਿਰਾਸਤ 'ਚ ਲਏ ਗਏ ਸਮੱਗਲਰ ਪਿਸ਼ੌਰਾ ਸਿੰਘ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ, ਜਿਸ ਤੋਂ ਬਾਅਦ ਪੁਲਸ ਨੇ ਡੀ.ਐੱਸ.ਪੀ. ਲਖਬੀਰ ਸਿੰਘ ਦੇ ਚਚੇਰੇ ਭਰਾ ਹੀਰਾ ਸਿੰਘ ਦੇ ਘਰੋਂ 9 ਲੱਖ 97 ਹਜ਼ਾਰ ਰੁਪਏ ਦੀ ਰਕਮ ਬਰਾਮਦ ਕਰਦਿਆਂ ਡੀ.ਐੱਸ.ਪੀ. ਲਖਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਡੀ.ਐੱਸ.ਪੀ. ਦੇ ਨਾਲ ਇਕ ਸਮੱਗਲਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਜ਼ਿਲ੍ਹੇ ਦੇ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਜਿੱਥੇ ਡੀ.ਐੱਸ.ਪੀ. ਲਖਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਥੇ ਏ.ਐੱਸ.ਆਈ. ਰਛਪਾਲ ਸਿੰਘ ਏ.ਐੱਸ.ਆਈ. ਨਿਸ਼ਾਨ ਸਿੰਘ ਤੇ ਏ.ਐੱਸ.ਆਈ. ਹੀਰਾ ਸਿੰਘ ਨੂੰ ਵੀ ਨਾਮਜ਼ਦ ਕਰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸਿਟੀ ਆਫ਼ ਟੋਰਾਂਟੋ ਦਾ ਅਹਿਮ ਫੈਸਲਾ: ਸਿੱਖ ਸਕਿਓਰਿਟੀ ਗਾਰਡ ਹੁਣ ਦਾੜ੍ਹੀ ਰੱਖ ਕੇ ਕਰ ਸਕਣਗੇ ਕੰਮ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 5 ਦਿਨਾਂ ਦੇ ਪੁਲਸ ਰਿਮਾਂਡ 'ਤੇ
NEXT STORY