ਮੋਹਾਲੀ/ਪਟਿਆਲਾ : ਨਾਭਾ ਦੇ ਡੀ. ਐੱਸ. ਪੀ. ਮਨਦੀਪ ਕੌਰ ਦੀ ਗੱਡੀ ਸ਼ਨੀਵਾਰ ਨੂੰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ ਡੀ. ਐੱਸ. ਪੀ. ਮਨਦੀਪ ਕੌਰ ਨੂੰ ਜਿੱਥੇ ਸੱਟਾਂ ਲੱਗੀਆਂ, ਉੱਥੇ ਹੀ ਉਨ੍ਹਾਂ ਦੇ ਗੰਨਮੈਨ ਨੂੰ ਵੀ ਕਾਫੀ ਸੱਟਾਂ ਲੱਗੀਆਂ ਹਨ। ਜਾਣਕਾਰੀ ਮੁਤਾਬਕ ਇਹ ਹਾਦਸਾ ਪਟਿਆਲਾ-ਰਾਜਪੁਰਾ ਹਾਈਵੇਅ 'ਤੇ ਵਾਪਰਿਆ। ਦਰਅਸਲ ਡੀ. ਐੱਸ. ਪੀ. ਮਨਦੀਪ ਕੌਰ ਨੇ 31 ਅਕਤੂਬਰ ਨੂੰ ਗੁਜਰਾਤ 'ਚ ਹੋਣ ਵਾਲੀ 'ਏਕਤਾ ਦਿਵਸ' ਦੀ ਪਰੇਡ 'ਚ ਸ਼ਾਮਲ ਹੋਣ ਲਈ ਰਵਾਨਾ ਹੋਣਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਸਵਾਰੀਆਂ ਨਾਲ ਭਰੀ ਟਰੇਨ ਨੂੰ ਲੱਗੀ ਅੱਗ, ਦੇਖੋ ਭਿਆਨਕ ਮੰਜ਼ਰ ਬਿਆਨ ਕਰਦੀਆਂ ਮੌਕੇ ਦੀਆਂ ਤਸਵੀਰਾਂ
ਇਸ ਦੌਰਾਨ ਮੋਹਾਲੀ ਏਅਰਪੋਰਟ ਜਾਂਦਿਆਂ ਪਟਿਆਲਾ-ਰਾਜਪੁਰਾ ਰੋਡ 'ਤੇ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਮਗਰੋਂ ਡੀ. ਐੱਸ. ਪੀ. ਦਾ ਹੱਥ ਫਰੈਕਚਰ ਹੋ ਗਿਆ ਅਤੇ ਉਨ੍ਹਾਂ ਨਾਲ ਮੌਜੂਦ ਗੰਨਮੈਨ ਦੇ ਸਿਰ 'ਤੇ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ : ਮੋਹਾਲੀ 'ਚ ਚੱਲਦੀ ਗੱਡੀ ਨੂੰ ਲੱਗੀ ਅੱਗ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਰੌਂਗਟੇ, ਵਿੱਚ ਬੈਠੇ ਜੋੜੇ ਨੂੰ...
ਫਿਲਹਾਲ ਸੁਰੱਖਿਆ ਟੀਮ ਵਲੋਂ ਦੋਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ ਅਤੇ ਉਨ੍ਹਾਂ ਦੀ ਜ਼ਰੂਰੀ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਡੀ. ਐੱਸ. ਪੀ. ਮਨਦੀਪ ਕੌਰ ਉਹ ਅਧਿਕਾਰੀ ਹਨ, ਜੋ ਕੁੱਝ ਦਿਨ ਪਹਿਲਾਂ ਕਿਸਾਨਾਂ ਨਾਲ ਹੋਈ ਬਹਿਸ ਕਾਰਨ ਸੁਰਖੀਆਂ 'ਚ ਆਏ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਰਜਨਾਂ ਔਰਤਾਂ ਤੋਂ ਸੋਨਾ-ਚਾਂਦੀ ਤੇ ਪੈਸੇ ਲੈ ਫ਼ਰਾਰ ਹੋਇਆ ਬਾਬਾ
NEXT STORY