ਪਟਿਆਲਾ (ਰਾਹੁਲ ਖੁਰਾਣਾ) : ਬੀਤੇ ਦਿਨੀਂ ਨਾਭਾ ਦੇ ਡੀ.ਐੱਸ.ਪੀ ਗਗਨਦੀਪ ਸਿੰਘ ਭੁੱਲਰ ਦੀ ਮਾਡਲ ਰੋਡ ’ਤੇ ਸਥਿਤ ਆਪਣੇ ਘਰ ਵਿਚ 32 ਬੋਰ ਦੀ ਆਪਣੀ ਨਿੱਜੀ ਲਾਇਸੰਸੀ ਰਿਵਾਲਵਰ ਨਾਲ ਗੋਲ਼ੀ ਚੱਲਣ ਕਾਰਣ ਸ਼ੱਕੀ ਹਾਲਾਤ ’ਚ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਨਾਭਾ ਦੇ ਡੀ. ਐੱਸ. ਪੀ. ਦਵਿੰਦਰ ਅੱਤਰੀ ਵੱਲੋਂ ਵੱਡਾ ਖੁਲਾਸਾ ਕੀਤਾ ਹੈ ਕਿ ਡੀ. ਐੱਸ. ਪੀ. ਗਗਨਦੀਪ ਭੁੱਲਰ ਵੱਲੋਂ ਆਤਮਹੱਤਿਆ ਕੀਤੀ ਗਈ ਹੈ। ਡੀ. ਐੱਸ. ਪੀ. ਗਗਨਦੀਪ ਦਾ ਆਪਣੀ ਪਤਨੀ ਨਾਲ ਘਰੇਲੂ ਕਲੇਸ਼ ਚੱਲ ਰਿਹਾ ਸੀ। ਮ੍ਰਿਤਕ ਡੀ. ਐੱਸ. ਪੀ. ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਤਫਤੀਸ਼ ਜਾਰੀ ਹੈ।
ਇਹ ਵੀ ਪੜ੍ਹੋ : ਕਈ ਦਿਨਾਂ ਤੋਂ ਲਾਪਤਾ ਸੀ ਜਿਮ ਟ੍ਰੇਨਰ ਕੁੜੀ, ਜਦੋਂ ਘਰ ਜਾ ਕੇ ਇਸ ਹਾਲਤ ’ਚ ਦੇਖਿਆ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ
ਵੱਡੇ ਅਹੁਦੇ ’ਤੇ ਤਾਇਨਾਤ ਡੀ.ਐੱਸ.ਪੀ ਗਗਨਦੀਪ ਸਿੰਘ ਭੁੱਲਰ ਜੋ ਪਟਿਆਲਾ ਬਹਾਦਰਗੜ੍ਹ ਵਿਖੇ (ਐੱਸ. ਓ. ਜੀ. ਵਿੰਗ) ਵਿਚ ਆਪਣੀ ਡਿਊਟੀ ਨਿਭਾਅ ਰਹੇ ਸਨ। ਬੀਤੇ ਦਿਨੀਂ ਅਚਾਨਕ ਘਰ ਵਿਚ ਉਨ੍ਹਾਂ ਵੱਲੋਂ ਆਤਮਹੱਤਿਆ ਕਰ ਲਈ ਗਈ ਸੀ। ਜਿਸ ਦਾ ਖੁਲਾਸਾ ਅੱਜ ਨਾਭਾ ਦੇ ਡੀ.ਐੱਸ.ਪੀ. ਦਵਿੰਦਰ ਅੱਤਰੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਆਤਮਹੱਤਿਆ ਦਾ ਮੁੱਖ ਕਾਰਨ ਇਹ ਸੀ ਕਿ ਡੀ.ਐੱਸ.ਪੀ ਭੁੱਲਰ ਦਾ ਆਪਣੀ ਪਤਨੀ ਨਾਲ ਘਰੇਲੂ ਕਲੇਸ਼ ਚੱਲ ਰਿਹਾ ਸੀ। ਜਿਸ ਨੂੰ ਲੈ ਕੇ ਡੀ.ਐੱਸ.ਪੀ ਭੁੱਲਰ ਵੱਲੋਂ ਖੌਫ਼ਨਾਕ ਕਦਮ ਚੁੱਕਿਆ ਗਿਆ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਅਦਾਲਤ ’ਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਸਖ਼ਤ ਹੁਕਮ
ਡੀ.ਐੱਸ.ਪੀ ਅੱਤਰੀ ਨੇ ਕਿਹਾ ਕਿ ਫਿਲਹਾਲ ਪੁਲਸ ਵਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਇਥੇ ਹੈਰਾਨ ਕਰਨ ਵਾਲੀ ਗੱਲ ਤਾਂ ਇਹ ਹੈ ਕਿ ਜਿਹੜਾ ਪੰਜਾਬ ਪੁਲਸ ਦਾ ਵੱਡਾ ਅਫ਼ਸਰ ਲੋਕਾਂ ਦੇ ਲੜਾਈ ਝਗੜੇ ਨਿਪਟਾ ਕੇ ਪਰਿਵਾਰ ਨੂੰ ਖੁਸ਼ੀ-ਖੁਸ਼ੀ ਘਰ ਤੋਰਦਾ ਸੀ, ਅੱਜ ਉਸ ਅਫ਼ਸਰ ਨੂੰ ਆਪਣੇ ਘਰੇਲੂ ਕਲੇਸ਼ਾਂ ਕਰਕੇ ਹੀ ਮੌਤ ਨੂੰ ਗਲੇ ਲਗਾਉਣਾ ਪਿਆ ਹੈ।
ਇਹ ਵੀ ਪੜ੍ਹੋ : ਪਟਿਆਲਾ ’ਚ ਵਾਪਰਿਆ ਵੱਡਾ ਹਾਦਸਾ, ਕਾਰ ਸਵਾਰ ਕੁੜੀ-ਮੁੰਡੇ ਦੀ ਮੌਤ, ਦੇਖੋ ਰੌਂਗਟੇ ਖੜ੍ਹੇ ਕਰਦੀਆਂ ਤਸਵੀਰਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
CM ਮਾਨ ਦੀ ਕੋਠੀ 'ਤੇ ਧਰਨਾ ਦੇ ਕੇ ਪਰਤ ਰਹੇ ਕਿਸਾਨਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ
NEXT STORY