ਖੰਨਾ (ਵਿਪਨ) : ਨਸ਼ਿਆਂ ਖ਼ਿਲਾਫ਼ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਨੂੰ ਲੈ ਕੇ ਮਸ਼ਹੂਰ ਹੋਏ ਫਤਿਹਗੜ੍ਹ ਸਾਹਿਬ ਦੇ ਡੀ. ਐੱਸ. ਪੀ. ਰਘਵੀਰ ਸਿੰਘ ਹੁਣ ਫਿਰ ਸੁਰਖ਼ੀਆਂ 'ਚ ਆ ਗਏ ਹਨ। ਡੀ. ਐੱਸ. ਪੀ. ਰਘਬੀਰ ਸਿੰਘ ਨੇ ਬੰਦ ਦੌਰਾਨ ਜਾਮ 'ਚ ਫਸੇ ਬੱਚਿਆਂ ਲਈ ਦੁਕਾਨਾਂ ਖੁੱਲ੍ਹਵਾ ਕੇ ਖ਼ੁਦ ਉਨ੍ਹਾਂ ਨੂੰ ਖਾਣ-ਪੀਣ ਦਾ ਸਮਾਨ ਵੰਡਿਆ। ਡੀ. ਐੱਸ. ਪੀ. ਰਘਵੀਰ ਸਿੰਘ ਨੇ ਕਿਹਾ ਕਿ ਜਦੋਂ ਉਹ ਡਿਊਟੀ 'ਤੇ ਜਾ ਰਹੇ ਸਨ ਤਾਂ ਰਾਹ 'ਚ ਕਈ ਗਰੀਬ ਪਰਿਵਾਰ ਸਰਹਿੰਦ ਕੋਲ ਜਾਮ 'ਚ ਫਸੇ ਹੋਏ ਸਨ।
ਇਹ ਵੀ ਪੜ੍ਹੋ : ਸਮਰਾਲਾ ਤੋਂ ਵੱਡੀ ਖ਼ਬਰ, ਘੁਲਾਲ ਟੋਲ ਪਲਾਜ਼ਾ 'ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਇਨ੍ਹਾਂ 'ਚ ਕਈ ਬੱਚੇ ਵੀ ਸ਼ਾਮਲ ਸਨ। ਡੀ. ਐੱਸ. ਪੀ. ਨੇ ਆਪਣਾ ਫਰਜ਼ ਸਮਝਦੇ ਹੋਏ ਦੁਕਾਨ ਖੁੱਲ੍ਹਵਾ ਕੇ ਖਾਣ-ਪੀਣ ਦੇ ਸਮਾਨ ਦਾ ਪ੍ਰਬੰਧ ਕੀਤਾ ਅਤੇ ਬੱਚਿਆਂ ਨੂੰ ਵੰਡਿਆ। ਡੀ. ਐੱਸ. ਪੀ. ਨੇ ਕਿਹਾ ਕਿ ਬੱਚੇ ਰੱਬ ਦਾ ਰੂਪ ਹੁੰਦੇ ਹਨ ਅਤੇ ਹਰ ਕਿਸੇ ਨੂੰ ਬੱਚਿਆਂ ਦੀ ਮਦਦ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਖੰਨਾ 'ਚ ਦਿਲ ਦਹਿਲਾਉਣ ਵਾਲੀ ਘਟਨਾ, ਮੁੰਡੇ ਨੇ ਐਕਟਿਵਾ 'ਤੇ ਬੈਠੀ ਕੁੜੀ 'ਤੇ ਸੁੱਟਿਆ ਤੇਜ਼ਾਬ
ਉਨ੍ਹਾਂ ਕਿਹਾ ਕਿ ਪਾਣੀ, ਖਾਣਾ ਇਹ ਸਰੀਰ ਦੀਆਂ ਮੁੱਢਲੀਆਂ ਲੋੜਾਂ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਜਾਮ 'ਚ ਫਸਿਆ ਹੋਇਆ ਹੈ ਅਤੇ ਭੁੱਖਾ-ਪਿਆਸਾ ਹੈ ਤਾਂ ਉਸ ਦੀ ਮਦਦ ਜ਼ਰੂਰੀ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਭਾਰਤ ਬੰਦ : 'ਟਾਂਡਾ' 'ਚ ਕਈ ਥਾਵਾਂ 'ਤੇ ਹਾਈਵੇਅ ਜਾਮ, ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਲਾਏ ਨਾਅਰੇ (ਤਸਵੀਰਾਂ)
ਸਹਾਰਨਪੁਰ ਤੋਂ ਲੁਧਿਆਣਾ ਜਾ ਰਹੇ ਗਰੀਬ ਮਜ਼ਦੂਰ ਨੇ ਦੱਸਿਆ ਕਿ ਉਹ ਸਵੇਰ ਤੋਂ ਹੀ ਭੁੱਖੇ-ਤਿਹਾਏ ਜਾਮ 'ਚ ਫਸੇ ਹੋਏ ਸਨ ਪਰ ਜਦੋਂ ਪੁਲਸ ਅਧਿਕਾਰੀ ਖਾਣ-ਪੀਣ ਦਾ ਸਮਾਨ ਲੈ ਕੇ ਪਹੁੰਚੇ ਤਾਂ ਉਹ ਉਨ੍ਹਾਂ ਨੂੰ ਰੱਬ ਦਾ ਰੂਪ ਹੀ ਨਜ਼ਰ ਆਏ। ਦੱਸਣਯੋਗ ਹੈ ਕਿ ਡੀ. ਐੱਸ. ਪੀ. ਰਘਬੀਰ ਸਿੰਘ ਵਲੋਂ ਕੀਤੇ ਗਏ ਇਸ ਸ਼ਲਾਘਾਯੋਗ ਕਾਰਜ ਦੀ ਪੂਰੇ ਇਲਾਕੇ 'ਚ ਚਰਚਾ ਹੋ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਾਰਤ ਬੰਦ ਦੌਰਾਨ ਭਾਰਤੀ ਕਿਸਾਨ ਉਗਰਾਹਾਂ ਨੇ ਦਿੱਤਾ ਵਿਸ਼ਾਲ ਧਰਨਾ, ਕਿਸਾਨ ਬੀਬੀਆਂ ਨੇ ਵੀ ਕੀਤੀ ਸ਼ਮੂਲੀਅਤ
NEXT STORY