ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਡੀਐੱਸਪੀ ਰੈਂਕ ਦੇ ਅਧਿਕਾਰੀਆਂ ਦੀ ਇੱਧਰ ਉਧਰ ਤਬਾਦਲੇ ਕੀਤੇ ਗਏ ਹਨ ਜਿਸ ਤਹਿਤ ਦੀਨਾਨਗਰ ਵਿਖੇ ਤਰਨ ਤਾਰਨ ਤੋਂ ਬਦਲ ਕੇ ਆਏ ਨਵਨਿਯੁਕਤ ਡੀਐੱਸਪੀ ਰਜਿੰਦਰ ਮਿਹਨਾਸ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।
ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਲਾਕੇ ਅੰਦਰ ਜੋ ਸ਼ਰਾਰਤੀ ਅਨਸਰ ਹਨ, ਉਨ੍ਹਾਂ ਨੂੰ ਸਖਤ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਜੋ ਮਾੜੇ ਧੰਦੇ ਨਾਲ ਜੁੜੇ ਹੋਏ ਹਨ ਉਹ ਇਸ ਧੰਦੇ ਨੂੰ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਏਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਛੇੜੀ ਗਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਐੱਸਐੱਸਪੀ ਗੁਰਦਾਸਪੁਰ ਅਦਿੱਤਿਆ (ਆਈਪੀਐੱਸ) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਜ਼ਿਲ੍ਹੇ ਅੰਦਰ ਪੂਰੀ ਸਖਤੀ ਨਾਲ ਨਸ਼ਿਆਂ ਵਿਰੁੱਧ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੀਨਾਨਗਰ ਹਲਕੇ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਗਲਾ, ਦੀਨਾਨਗਰ ਬਹਿਰਾਮਪੁਰ ਅਤੇ ਪੁਰਾਣਾ ਸ਼ਾਲਾ ਦੇ ਮੁਖੀਆ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਸਖਤ ਹਦਾਇਤਾ ਕੀਤੀਆਂ ਗਈਆਂ ਹਨ ਕਿ ਕੋਈ ਅਨਸਰ ਇਲਾਕੇ ਵਿਚ ਜੇ ਨਸ਼ੇ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਵਿਰੁੱਧ ਪੂਰੀ ਸਖਤੀ ਨਾਲ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਜਲਦ ਹੀ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ਅੰਦਰ ਜਾ ਕੇ ਪਿੰਡਾਂ ਦੇ ਮੋਹਤਬਾਰਾ ਨਾਲ ਮੀਟਿੰਗਾ ਕੀਤੀਆਂ ਜਾਣਗੀਆਂ ਅਤੇ ਨਸ਼ੇ ਵਿਰੁੱਧ ਲੋਕਾਂ ਕੋ ਸਹਿਯੋਗ ਲਿਆ ਜਾਏਗਾ ਤਾਂ ਕਿ ਜੋ ਲੋਕ ਇਲਾਕਿਆਂ ਵਿਚ ਨਸ਼ੇ ਦਾ ਕਾਰੋਬਾਰ ਕਰਦੇ ਹਨ। ਉਨ੍ਹਾਂ ਵਿਰੁੱਧ ਪੂਰੀ ਸਖਤੀ ਨਾਲ ਸਿਕੰਜਾ ਕੱਸਿਆ ਜਾਵੇ। ਇਸ ਮੌਕੇ ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਨਸ਼ੇ ਦਾ ਕਾਰੋਬਾਰ ਜਾਂ ਕੋਈ ਹੋਰ ਸ਼ਰਾਰਤੀ ਅਨਸਰ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਦੀ ਤੁਰੰਤ ਸੂਚਨਾ ਪੁਲਸ ਨੂੰ ਦਿੱਤੀ ਜਾਵੇ। ਪੁਲਸ ਵੱਲੋਂ ਸ਼ਿਕਾਇਤਕਰਤਾ ਦਾ ਨਾਂ ਬਿਲਕੁਲ ਗੁਪਤ ਰੱਖਿਆ ਜਾਏਗਾ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਦੀਨਾਨਗਰ ਅੰਦਰ ਟਰੈਫਿਕ ਦੀ ਸਮੱਸਿਆ ਦੀ ਜੋ ਲੋਕਾਂ ਨੂੰ ਮੁਸ਼ਕਿਲ ਆ ਰਹੀ ਹੈ ਉਸ ਵਿੱਚ ਵੀ ਵੱਡੇ ਪੱਧਰ ਤੇ ਸੁਧਾਰ ਕੀਤਾ ਜਾਏਗਾ ਅਤੇ ਜੋ ਆਵਾਰਾ ਗਰਦੀ ਨੌਜਵਾਨ ਮੋਟਰਸਾਈਕਲਾਂ 'ਤੇ ਇਧਰ ਉਧਰ ਘੁੰਮਦੇ ਹਨ ਉਨ੍ਹਾਂ ਵਿਰੁੱਧ ਵੀ ਥਾਂ-ਥਾਂ ਨਾਕੇ ਲਗਾ ਕੇ ਪੂਰੀ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਵਾਹਨ ਦੇਣ ਤੋਂ ਪਹਿਲਾਂ ਉਨ੍ਹਾਂ ਦੀ ਉਮਰ ਵੇਖ ਲੈਣ ਨਹੀਂ ਤਾਂ ਮਾਪੇ ਕਨੂੰਨੀ ਕਾਰਵਾਈ ਲਈ ਤਿਆਰ ਰਹਿਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੇਸ਼ਧ੍ਰੋਹ ਤੇ ਹੈਰੋਇਨ ਸਮਗਲਿੰਗ ਦੇ ਮਾਮਲੇ 'ਚ ਦੋਸ਼ੀ ਰਣਵੀਰ ਨੂੰ ਕੈਦ, ਬਾਕੀ ਹੋਰ ਬਰੀ
NEXT STORY