ਅੰਮ੍ਰਿਤਸਰ/ਰਾਜਾਸਾਂਸੀ (ਨੀਰਜ/ਰਾਜਵਿੰਦਰ) - ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਉਸ ਸਮੇਂ ਸਫਲਤਾ ਹਾਸਲ ਕੀਤੀ, ਜਦੋਂ ਦੁਬਈ ਤੋਂ ਅੰਮ੍ਰਿਤਸਰ ਆਏ ਇਕ ਯਾਤਰੀ ਦੇ ਗੁਦਾ ਵਿਚੋਂ 188 ਗ੍ਰਾਮ ਸੋਨਾ ਬਰਾਮਦ ਹੋਇਆ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ 188 ਗ੍ਰਾਮ ਸੋਨੇ ਨੂੰ ਆਪਣੇ ਕਬਜ਼ੇ ’ਚ ਲੈ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ: ਤਮਗਾ ਜਿੱਤਣ ਵਾਲੇ ਅੰਮ੍ਰਿਤਸਰ ਦੇ ਲਵਪ੍ਰੀਤ ਦੇ ਘਰ ਵਿਆਹ ਵਰਗਾ ਮਾਹੌਲ, ਢੋਲ ਦੀ ਥਾਪ ’ਤੇ ਪਏ ਭੰਗੜੇ (ਤਸਵੀਰਾਂ)
ਮਿਲੀ ਜਾਣਕਾਰੀ ਅਨੁਸਾਰ ਇਸ ਸਬੰਧ ’ਚ ਪਹਿਲਾਂ ਜਦੋਂ ਕਸਟਮ ਵਿਭਾਗ ਦੀ ਟੀਮ ਨੇ ਮੁਸਾਫਰ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਸੋਨਾ ਕੋਲ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਵਿਭਾਗ ਦੇ ਅਧਿਕਾਰੀਆਂ ਵਲੋਂ ਜਦੋਂ ਯਾਤਰੀ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਸ ਦਾ ਐਕਸਰੇ ਕਰਵਾਇਆ ਗਿਆ ਤਾਂ ਸਾਰਾ ਸੱਚ ਸਾਹਮਣੇ ਆਇਆ।
ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ
ਮਹਿੰਗਾਈ ਨੂੰ ਲੈ ਕੇ ਕੇਂਦਰ ਖ਼ਿਲਾਫ਼ ਸੰਗਰੂਰ ’ਚ ਕਾਂਗਰਸ ਦਾ ਵੱਡਾ ਧਰਨਾ, ਵਿਜੈ ਸਿੰਗਲਾ ਨੇ ਸਾਂਭਿਆ ਮੋਰਚਾ
NEXT STORY