ਅੰਮ੍ਰਿਤਸਰ, (ਨੀਰਜ) : ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ 'ਤੇ ਕਸਟਮ ਵਿਭਾਗ ਦੀ ਟੀਮ ਨੇ ਦੁਬਈ ਤੋਂ ਅੰਮ੍ਰਿਤਸਰ ਆਈ ਫਲਾਈਟ ਦੀ ਸੀਟ ਹੇਠੋਂ ਸਵਾ ਕਿਲੋ ਸੋਨਾ ਜ਼ਬਤ ਕੀਤਾ ਹੈ। ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤ 65 ਲੱਖ ਰੁਪਏ ਦੱਸੀ ਜਾ ਰਹੀ ਹੈ ।
ਜਾਣਕਾਰੀ ਅਨੁਸਾਰ ਇੰਡੀਗੋ ਕੰਪਨੀ ਦਾ ਦੁਬਈ ਤੋਂ ਆਇਆ ਜਹਾਜ਼ ਜਦੋਂ ਏਅਰਪੋਰਟ 'ਤੇ ਉਤਰਿਆ ਤਾਂ ਕਸਟਮ ਵਿਭਾਗ ਦੀ ਟੀਮ ਨੇ ਉਸਦੀ ਰੈਮਜਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇਕ ਖਾਲੀ ਸੀਟ ਦੇ ਹੇਠਾਂ ਕਾਲੀ ਟੇਪ ਵਿਚ ਲੁਕਾਇਆ ਹੋਇਆ ਸੋਨਾ ਟਰੇਸ ਹੋ ਗਿਆ । ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਕੁਝ ਮੁਸਾਫਰਾਂ ਦੇ ਬਿਆਨ ਵੀ ਦਰਜ ਕੀਤੇ ਗਏ ਹਨ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਫਿਰ ਇਹ ਸਾਬਤ ਹੋ ਗਿਆ ਹੈ ਕਿ ਇਹ ਏਅਰਪੋਰਟ ਸੋਨਾ ਸਮੱਗਲਰਾਂ ਦੇ ਨਿਸ਼ਾਨੇ 'ਤੇ ਹੈ। ਇਸ ਤੋਂ ਪਹਿਲਾਂ ਲਾਕਡਾਊਨ ਦੌਰਾਨ ਸ਼ੁਰੂ ਕੀਤੀ ਗਈ ਵੰਦੇ ਮਾਤਰਮ ਫਲਾਈਟ, ਜੋਂ ਦੁਬਈ ਤੋਂ ਅੰਮ੍ਰਿਤਸਰ ਆਈ ਸੀ ਤਾਂ, 'ਚੋਂ 5 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ ਸੀ ।
ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਕਾਰਨ 7 ਮਰੀਜ਼ਾਂ ਦੀ ਮੌਤ, 105 ਪਾਜ਼ੇਟਿਵ
NEXT STORY