ਰਾਜਾਸਾਂਸੀ (ਨਿਰਵੈਲ) : ਬੀਤੇ ਦਿਨ ਦੁਬਈ 'ਚ ਅਚਾਨਕ ਆਪਣੀ ਜਾਨ ਗੁਆ ਚੁੱਕੇ ਅੰਮ੍ਰਿਤਸਰ ਦੇ ਤੁੰਗਬਾਲਾ ਦੇ 31 ਸਾਲਾ ਨੌਜਵਾਨ ਸੁਰੇਸ਼ ਕੁਮਾਰ ਦੀ ਮ੍ਰਿਤਕ ਦੇਹ ਸ਼ਨੀਵਾਰ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਅਤੇ ਉੱਘੇ ਸਮਾਜ ਸੇਵਕ ਡਾ. ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਜ਼ਿਕਰਯੋਗ ਹੈ ਕਿ ਸੁਰੇਸ਼ ਕੁਮਾਰ ਬੀਤੀ 22 ਅਗਸਤ ਨੂੰ ਹੀ ਦੁਬਈ ਗਿਆ ਸੀ ਕਿ ਕੁਝ ਦਿਨ ਬਾਅਦ ਭਾਵ 28 ਅਗਸਤ ਨੂੰ ਹੀ ਉਸ ਦੀ ਅਚਾਨਕ ਮੌਤ ਹੋ ਗਈ।|
ਪਰਿਵਾਰ ਵੱਲੋਂ ਆਪਣੇ 'ਤੇ ਟੁੱਟੇ ਇਸ ਕਹਿਰ ਬਾਰੇ ਜਦੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨਾਲ ਸੰਪਰਕ ਕੀਤਾ ਤਾਂ ਸ. ਸੰਘਾ ਵੱਲੋਂ ਓਬਰਾਏ ਨਾਲ ਸੰਪਰਕ ਕਰਕੇ ਉਕਤ ਨੌਜਵਾਨ ਦੀ ਮ੍ਰਿਤਕ ਦੇਹ ਦੁਬਈ ਤੋਂ ਵਾਪਸ ਲੈ ਕੇ ਆਉਣ ਲਈ ਬੇਨਤੀ ਕੀਤੀ ਗਈ, ਜਿਸ 'ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਨੇ ਦੁਬਈ ਅੰਦਰ ਸਾਰੀ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮ੍ਰਿਤਕ ਦੇਹ ਖੁਦ ਆਪ ਡਾ. ਓਬਰਾਏ ਦੁਬਈ ਤੋਂ ਭਾਰਤ ਲੈ ਕੇ ਆਏ।
ਹਵਾਈ ਅੱਡੇ 'ਤੇ ਨੌਜਵਾਨ ਦਾ ਮ੍ਰਿਤਕ ਸਰੀਰ ਤੇ ਪਰਿਵਾਰ ਨਾਲ ਜ਼ਰੂਰੀ ਕਾਗਜ਼ ਹੋਰ ਸਮਾਨ ਪਰਿਵਾਰ ਨੂੰ ਸੌਂਪਣ ਉਪਰੰਤ ਗੱਲਬਾਤ ਕਰਦਿਆਂ ਓਬਰਾਏ ਨੇ ਦੱਸਿਆ ਕਿ ਉਕਤ ਨੌਜਵਾਨ ਦੀ ਮੌਤ ਕੰਮ ਦੌਰਾਨ ਵਾਪਰੇ ਹਾਦਸੇ ਦੌਰਾਨ ਹੋਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 48 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾ ਚੁੱਕੇ ਹਨ। ਓਬਰਾਏ ਨੇ ਇਹ ਵੀ ਦੱਸਿਆ ਕਿ ਇਸ ਸਭ ਲਈ ਦੁਬਈ 'ਚ ਇੰਡਆ ਕਾਊਂਸਲੇਟ ਮਿਸਟਰ ਪਾਠਕ ਦਾ ਵੀ ਵਿਸ਼ੇਸ਼ ਯੋਗਦਾਨ ਰਹਿੰਦਾ ਹੈ।|ਮੌਕੇ 'ਤੇ ਮੌਜੂਦ ਮ੍ਰਿਤਕ ਦੇ ਪਿਤਾ ਬਲਕਾਰ ਮਸੀਹ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਡਾ.ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਯਤਨਾਂ ਸਦਕਾ ਹੀ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਕਰ ਸਕੇ ਹਨ। ਇਸ ਮੌਕੇ ਟਰੱਸਟ ਦੇ ਮੀਡੀਆ ਇੰਨਚਾਰਜ ਰਵਿੰਦਰ ਸਿੰਘ ਰੌਬਿਨ, ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ ਤੋਂ ਇਲਾਵਾ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੱਡੀ ਗਿਣਤੀ 'ਚ ਮੌਜੂਦ ਸਨ।
ਜਲਦ ਹੀ ਕੀਤਾ ਜਾਵੇਗਾ ਅਧਿਆਪਕਾਂ ਦੀਆਂ ਮੁਸ਼ਕਿਲਾਂ ਦਾ ਹੱਲ, ਆਨਲਾਈਨ ਛੁੱਟੀਆਂ ਦੀ ਮਿਲੇਗੀ ਪ੍ਰਵਾਨਗੀ
NEXT STORY