ਰਾਜਾਸਾਂਸੀ (ਰਾਜਵਿੰਦਰ ਹੁੰਦਲ) - ਬੀਤੀ ਦੇਰ ਰਾਤ ਅੰਮ੍ਰਿਤਸਰ ਜ਼ਿਲ੍ਹੇ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਅੰਮ੍ਰਿਤਸਰ ਪੁੱਜੇ ਇਕ ਵਿਅਕਤੀ ਕੋਲੋਂ ਕਰੀਬ 22 ਲੱਖ ਰੁਪਏ ਦਾ ਸੋਨਾ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੀ ਧੌਣ ਵੱਢ ਕੀਤਾ ਕਤਲ
ਮਿਲੀ ਜਾਣਕਾਰੀ ਅਨੁਸਾਰ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ ਇੱਕ ਵਿਅਕਤੀ ਦੀ ਹਵਾਈ ਅੱਡੇ ’ਤੇ ਤਾਇਨਾਤ ਕਸਟਮ ਵਿਭਾਗ ਦੇ ਸਟਾਫ ਵੱਲੋਂ ਸ਼ੱਕ ਦੇ ਅਧਾਰ ’ਤੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਪੈਰਾਂ ਦੀਆਂ ਜ਼ੁਰਾਬਾਂ ਵਿੱਚ ਲੁਕਾਅ ਕੇ ਲਿਆਂਦਾ ਗਿਆ 450 ਗ੍ਰਾਮ ਸੋਨਾ ਬਰਾਮਦ ਹੋਇਆ। ਬਰਾਮਦ ਸੋਨੇ ਦੀ ਬਾਜ਼ਾਰੀ ਕੀਮਤ ਕਰੀਬ 22 ਲੱਖ ਰੁਪਏ ਦੱਸੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: 3 ਸਾਲਾ ਪਹਿਲਾਂ ਰੋਜ਼ੀ-ਰੋਟੀ ਲਈ ਕੁਵੈਤ ਗਏ ਚੋਹਲਾ ਸਾਹਿਬ ਦੇ 26 ਸਾਲਾ ਨੌਜਵਾਨ ਦੀ ਹੋਈ ਮੌਤ
ਦੱਸ ਦੇਈਏ ਕਿ ਦੁਬਈ ਤੋਂ ਅੰਮ੍ਰਿਤਸਰ ਪੁੱਜੀ ਸਪਾਈਸ ਜੈੱਟ ਏਅਰਲਾਈਨ ਦੀ ਉਡਾਣ ਰਾਹੀਂ ਸਫਰ ਕਰਕੇ ਹਵਾਈ ਅੱਡਾ ਰਾਜਾਸਾਂਸੀ ਪੁੱਜੇ। ਯਾਤਰੀ ਤਰਨਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਬੋਹੜੀ ਚੱਕ ਤਰਨਤਾਰਨ ਦੀ ਹਵਾਈ ਅੱਡੇ ਵਿੱਖੇ ਡਿਊਟੀ ’ਤੇ ਤਾਇਨਾਤ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ। ਜਾਂਚ ਦੌਰਾਨ 22 ਲੱਖ ਰੁਪਏ ਦਾ ਸੋਨਾ ਬਰਾਮਦ ਹੋਇਆ। ਕਸਟਮ ਕਸਟ ਵਿਭਾਗ ਵੱਲੋਂ ਇਸ ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਤਰਨਤਾਰਨ ’ਚ ਵੱਡੀ ਵਾਰਦਾਤ: ਨੌਜਵਾਨ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੀਤਾ ਕਤਲ, ਫੈਲੀ ਸਨਸਨੀ
NEXT STORY