ਸਾਹਨੇਵਾਲ (ਅਨਿਲ): ਹਲਕਾ ਸਾਹਨੇਵਾਲ ਦੇ ਪਿੰਡ ਰੌੜ ਨਾਲ ਸਬੰਧਤ ਸੁਖਦੇਵ ਸਿੰਘ ਦੀ ਦੁਬਈ ਵਿਚ ਮੌਤ ਤੋਂ ਬਾਅਦ ਕਰੀਬ ਡੇਢ ਮਹੀਨੇ ਤੋਂ ਉੱਥੇ ਪਈ ਮ੍ਰਿਤਕ ਦੇਹ ਆਖ਼ਰਕਾਰ ਉਸ ਦੇ ਜੱਦੀ ਪਿੰਡ ਪਹੁੰਚੀ। ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਦੇ ਯਤਨਾਂ ਅਤੇ ਪਰਿਵਾਰ ਤੇ ਪਿੰਡ ਦੀ ਪੰਚਾਇਤ ਨਾਲ ਕੀਤੇ ਤਾਲਮੇਲ ਸਦਕਾ ਮ੍ਰਿਤਕ ਦੇਹ ਭਾਰਤ ਲਿਆਂਦੀ ਗਈ, ਜਿਸ ਉਪਰੰਤ ਪਿੰਡ ਰੌੜ ਵਿਖੇ ਉਸ ਦਾ ਸਸਕਾਰ ਕੀਤਾ ਗਿਆ।
ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਰੋਜ਼ੀ-ਰੋਟੀ ਲਈ ਦੁਬਈ ਗਿਆ ਹੋਇਆ ਸੀ, ਜਿੱਥੇ ਉਸ ਦੀ ਮੌਤ ਹੋ ਗਈ ਸੀ। ਪਰਿਵਾਰ ਲਈ ਮ੍ਰਿਤਕ ਦੇਹ ਨੂੰ ਵਾਪਸ ਲਿਆਉਣਾ ਮੁਸ਼ਕਲ ਬਣਿਆ ਹੋਇਆ ਸੀ। ਇਸ ਦੌਰਾਨ ਦੁਬਈ ਰਹਿੰਦੇ ਇਕ ਪੰਜਾਬੀ ਵਿਅਕਤੀ ਨੇ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨਾਲ ਸੰਪਰਕ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਮਾਮਲੇ ਵਿਚ ਪਰਿਵਾਰ ਨਾਲ ਤਾਲਮੇਲ ਕਰਕੇ ਲੋੜੀਂਦੇ ਯਤਨ ਕੀਤੇ।
ਸੁਖਦੇਵ ਸਿੰਘ ਦੇ ਮਾਤਾ-ਪਿਤਾ ਪਹਿਲਾਂ ਹੀ ਦਿਹਾਂਤ ਕਰ ਚੁੱਕੇ ਹਨ, ਜਦਕਿ ਉਸ ਦਾ ਇਕ ਭਰਾ ਲਾਪਤਾ ਦੱਸਿਆ ਜਾਂਦਾ ਹੈ। ਮੌਜੂਦ ਦੂਜੇ ਭਰਾ ਨੇ ਮ੍ਰਿਤਕ ਦੇਹ ਪ੍ਰਾਪਤ ਕਰਕੇ ਸਸਕਾਰ ਕੀਤਾ। ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਦੇਸ਼ ਵਿਚ ਮੌਤ ਹੋਣ ’ਤੇ ਪਰਿਵਾਰ ਦੀ ਪੀੜਾ ਹੋਰ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਤੱਕ ਪਹੁੰਚਾਉਣਾ ਮਨੁੱਖੀ ਫਰਜ਼ ਸਮਝਦਿਆਂ ਕੀਤਾ ਗਿਆ ਉਪਰਾਲਾ ਹੈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਇਸ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਪਟਾਕਿਆਂ ਦੀ ਖ਼ਰੀਦ ਨੂੰ ਲੈ ਕੇ ਦੁਕਾਨਦਾਰਾਂ ਨੂੰ ਖ਼ਾਸ ਅਪੀਲ, ਪੜ੍ਹੋ ਪੂਰੀ ਖ਼ਬਰ
NEXT STORY