ਮੋਗਾ (ਵਿਪਨ): ਮੋਗਾ ਦੇ ਪ੍ਰੀਤ ਨਗਰ ਦੇ ਰਹਿਣ ਵਾਲੇ ਇਕ ਗਰੀਬ ਪਰਿਵਾਰ ਨੇ ਆਪਣੇ ਘਰ ਦਾ ਖਰਚਾ ਚਲਾਉਣ ਦੇ ਲਈ ਕਰੀਬ 5 ਮਹੀਨੇ ਪਹਿਲਾਂ ਅੰਮ੍ਰਿਤਸਰ ਜ਼ਿਲੇ ਦੇ ਇਕ ਟ੍ਰੈਵਲ ਏਜੰਟ ਨਾਲ ਸਪੰਰਕ ਕਰਕੇ ਆਪਣੀ ਕੁੜੀ ਨੂੰ ਦੁਬਾਈ ਭੇਜਿਆ ਸੀ ਪਰ ਉੱਥੇ ਕੁੜੀ ਨੂੰ ਰੋਜ਼ਗਾਰ ਨਹੀਂ ਮਿਲਿਆ, ਸਗੋਂ ਉੱਥੇ ਉਸ ਨੂੰ ਤੰਗ ਪਰੇਸ਼ਾਨ ਕੀਤਾ ਜਾਣ ਲੱਗਾ, ਜਿਸ ਨੂੰ ਲੈ ਕੇ ਕੁਝ ਦਿਨ ਪਹਿਲਾਂ ਪੀੜਤ ਕੁੜੀ ਦੇ ਪਿਤਾ ਨੇ ਹਲਕਾ ਮੋਗਾ ਤੋਂ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਕੁੜੀ ਨੂੰ ਭਾਰਤ ਲਿਆਉਣ ਦੀ ਗੁਹਾਰ ਲਗਾਈ। ਉੱਥੇ ਜਥੇਦਾਰ ਤੋਤਾ ਸਿੰਘ ਨੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਦੇ ਧਿਆਨ 'ਚ ਇਹ ਮਾਮਲਾ ਲਿਆਂਦਾ ਜਿਨ੍ਹਾਂ ਨੇ ਕੇਂਦਰ 'ਚ ਵਿਦੇਸ਼ ਮੰਤਰੀ ਨਾਲ ਗੱਲਬਾਤ ਕਰਕੇ ਕੁੜੀ ਨੂੰ ਭਾਰਤ ਲਿਆਉਣ ਦੀ ਗੱਲ ਕਹੀ ਅਤੇ ਪਤਾ ਚੱਲਿਆ ਹੈ ਕਿ ਕੁੜੀ ਹੁਣ ਦੁਬਈ 'ਚ ਭਾਰਤ ਦੀ ਅੰਬੈਂਸੀ 'ਚ ਪਹੁੰਚ ਗਈ ਹੈ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਧੀ ਜਲਦ ਹੀ ਭਾਰਤ ਵਾਪਸ ਆਵੇਗੀ। ਇਹ ਜਾਣਕਾਰੀ ਅੱਜ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਨੇ ਪ੍ਰੈੱਸ ਵਾਰਤਾ ਕਰਕੇ ਦਿੱਤੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪੀੜਤ ਕੁੜੀ ਦੇ ਪਿਤਾ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਦੁਬਈ 'ਚ ਗਲਤ ਲੋਕਾਂ ਦੇ ਹੱਥ ਚਲੀ ਗਈ ਸੀ, ਜਿਨ੍ਹਾਂ ਨੇ ਕੰਮ ਦੇਣ ਦੀ ਗੱਲ ਕਹੀ ਸੀ ਪਰ ਉਸ ਨੂੰ ਤੰਗ ਪਰੇਸ਼ਾਨ ਕੀਤਾ ਗਿਆ ਅਤੇ ਅੱਜ ਉਨ੍ਹਾਂ ਨੂੰ ਆਸ ਦੀ ਕਿਰਨ ਨਜ਼ਰ ਆਈ ਹੈ ਕਿ ਉਨ੍ਹਾਂ ਦੀ ਕੁੜੀ ਜਲਦ ਭਾਰਤ ਆ ਜਾਵੇਗੀ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ.ਐੱਸ.ਪੀ. ਓਬਰਾਏ ਦੇ ਯਤਨਾਂ ਸਦਕਾ ਦੁਬਈ 'ਚ ਫਸੇ 14 ਹੋਰ ਪੰਜਾਬੀਆਂ ਦੀ ਵਾਪਸੀ ਹੋਈ ਸੀ।
ਇਹ ਵੀ ਪੜ੍ਹੋ: ਡਾ. ਓਬਰਾਏ ਦੇ ਯਤਨਾਂ ਸਦਕਾ 14 ਪੰਜਾਬੀਆਂ ਦੀ ਹੋਈ ਘਰ ਵਾਪਸੀ
61 ਕਰੋੜ ਦਾ ਫਰਜ਼ੀ ਆਈ. ਜੀ. ਐੱਸ. ਟੀ. ਰਿਫੰਡ ਦਾ ਪਰਦਾਫਾਸ਼
NEXT STORY