ਸ੍ਰੀ ਅਨੰਦਪੁਰ ਸਾਹਿਬ (ਚੌਵੇਸ਼ ਲਟਾਵਾ) : ਦੁਬਈ ਤੋਂ ਬੜੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਨੰਗਲ ਤਹਿਸੀਲ ਦੇ ਪਿੰਡ ਭੱਲੜੀ ਦੇ 23 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਬਖਸ਼ੀਸ਼ ਸਿੰਘ ਦੀ ਭਿਆਨਕ ਸੜਕ ਹਾਦਸੇ ’ਚ ਦਰਦਨਾਕ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਤਕਰੀਬਨ ਡੇਢ ਸਾਲ ਪਹਿਲਾਂ ਹੀ ਬਤੌਰ ਟਰੱਕ ਡਰਾਈਵਰ ਵਿਦੇਸ਼ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ : ਪ੍ਰੇਮ ਸਬੰਧਾਂ ਦਾ ਹੋਇਆ ਦਰਦਨਾਕ ਅੰਤ, ਪ੍ਰੇਮੀ ਨੇ ਪ੍ਰੇਮਿਕਾ ਦਾ ਕਤਲ ਕਰ ਸੂਏ ’ਚ ਸੁੱਟੀ ਲਾਸ਼
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੁਬਈ ਵਿਖੇ ਕਿਸੇ ਕੰਪਨੀ ਵਿਚ ਗੱਡੀ ਚਲਾਉਣ ਦਾ ਕੰਮ ਕਰਦਾ ਸੀ। ਬੀਤੇ ਦਿਨ ਜਦੋਂ ਉਹ ਟਰੱਕ ਵਿਚ ਕੁਝ ਸਾਮਾਨ ਲੋਡ ਕਰ ਕੇ ਜਾ ਰਿਹਾ ਸੀ ਤਾਂ ਅਚਾਨਕ ਉਸ ਦੀ ਟੱਕਰ ਸੜਕ ਵਿਚਕਾਰ ਖੜ੍ਹੀ ਕਿਸੇ ਗੱਡੀ ਨਾਲ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਉਪਰੰਤ ਗੱਡੀ ਨੂੰ ਅੱਗ ਲੱਗ ਗਈ ਤੇ ਨੌਜਵਾਨ ਗੱਡੀ ਵਿਚ ਹੀ ਜ਼ਿੰਦਾ ਸੜ ਗਿਆ। ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆਂ 'ਤੇ ਵਾਇਰਲ ਹੋਣ ਪਿੱਛੋਂ ਪਿੰਡ ਭੱਲੜੀ ’ਚ ਸੋਗ ਫੈਲ ਗਿਆ। ਮ੍ਰਿਤਕ ਦੇ ਵਾਰਿਸਾਂ ਵਲੋਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ’ਚ ਇਕ-ਦੋ ਦਿਨ ਦਾ ਸਮਾਂ ਲੱਗ ਸਕਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਹੋਈ ਮੌਤ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੌਜਵਾਨ ਮਨਪ੍ਰੀਤ ਦੀ ਦਰਦਨਾਕ ਮੌਤ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮਨ ਬਹੁਤ ਉਦਾਸ ਹੈ। ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਦੇ 23 ਸਾਲਾ ਨੌਜਵਾਨ ਦੀ ਦੁਬਈ ’ਚ ਦਰਦਨਾਕ ਹਾਦਸੇ ’ਚ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮੈਂ ਵਾਹਿਗੁਰੂ ਜੀ ਦੇ ਚਰਨਾਂ ’ਚ ਵਿਛੜੀ ਰੂਹ ਦੀ ਸ਼ਾਂਤੀ ਵਾਸਤੇ ਅਰਦਾਸ ਕਰਦਾ ਹਾਂ। ਪ੍ਰਮਾਤਮਾ ਪਰਿਵਾਰ ਨੂੰ ਇਹ ਅਸਹਿ ਸਦਮਾ ਸਹਿਣ ਦੀ ਸ਼ਕਤੀ ਬਖ਼ਸ਼ਣ।
ਇਹ ਵੀ ਪੜ੍ਹੋ : ਮੰਦਭਾਗੀ ਖ਼ਬਰ : ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਹੋਈ ਮੌਤ
ਪੁਰਾਣੀ ਰੰਜਿਸ਼ ਨੇ ਧਾਰਿਆ ਖ਼ੂਨੀ ਰੂਪ, ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ 2 ਨੌਜਵਾਨਾਂ ਨੂੰ ਉਤਾਰਿਆ ਮੌਤ ਦੇ ਘਾਟ
NEXT STORY