ਅੰਮ੍ਰਿਤਸਰ (ਸੰਧੂ)- ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਸ਼ਹਿਰ ਨਾਲ ਸਬੰਧਤ 37 ਸਾਲਾ ਬਲਜੀਤ ਸਿੰਘ ਪੁੱਤਰ ਮੋਹਨ ਸਿੰਘ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਬਲਜੀਤ ਸਿੰਘ ਕਰੀਬ ਪੰਜ ਸਾਲ ਪਹਿਲਾਂ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਨੂੰ ਸੁਧਾਰਨ ਦੀ ਕੋਸ਼ਿਸ਼ 'ਚ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਗਿਆ ਸੀ ਕਿ ਬੀਤੀ 29 ਜਨਵਰੀ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਸਾਰੀ ਜਾਣਕਾਰੀ ਇਕੱਤਰ ਕਰਨ ਉਪਰੰਤ ਤੁਰੰਤ ਲੋੜੀਂਦੀ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਅੱਜ ਬਲਜੀਤ ਸਿੰਘ ਦਾ ਮ੍ਰਿਤਕ ਸਰੀਰ ਲਿਆ ਕੇ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ ਅਤੇ ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਦੀ ਮੌਜੂਦਗੀ 'ਚ ਹਵਾਈ ਅੱਡੇ ਤੋਂ ਪ੍ਰਾਪਤ ਕਰ ਕੇ ਪਰਿਵਾਰ ਨੂੰ ਸੌਂਪ ਦਿੱਤਾ ਹੈ।
ਇਹ ਵੀ ਪੜ੍ਹੋ : ਬੰਗਾ 'ਚ ਦਿਲ ਕੰਬਾਉਣ ਵਾਲੀ ਘਟਨਾ, ਪਹਿਲਾਂ ਘੁੱਟਿਆ ਪਤਨੀ ਦਾ ਗਲਾ, ਫਿਰ ਲਗਾ ਦਿੱਤੀ ਅੱਗ
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਦਾ ਖਰਚਾ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ ਜਦ ਕਿ ਮ੍ਰਿਤਕ ਦੀ ਪਤਨੀ ਜੋ ਕਿ ਮ੍ਰਿਤਕ ਦੇਹ ਨਾਲ ਅੱਜ ਹੀ ਦੁਬਈ ਤੋਂ ਭਾਰਤ ਆਈ ਹੈ, ਉਸ ਦੀ ਟਿਕਟ ਦਾ ਖ਼ਰਚਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੀਤਾ ਗਿਆ। ਡਾ.ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 218 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾ ਚੁੱਕੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੂਰੀ ਤਰ੍ਹਾਂ ਜਾਂਚ ਪੜਤਾਲ ਕਰਨ ਉਪਰੰਤ ਹੀ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਅੰਦਰ ਭੇਜਣ।
ਇਹ ਵੀ ਪੜ੍ਹੋ : ਤਲਵਾੜਾ 'ਚ ਦਿਲ ਝੰਜੋੜਨ ਵਾਲੀ ਘਟਨਾ, 2 ਸਿਰਫਿਰਿਆਂ ਤੋਂ ਤੰਗ ਆ 12ਵੀਂ ਜਮਾਤ ਦੀ ਕੁੜੀ ਨੇ ਕੀਤੀ ਖ਼ੁਦਕੁਸ਼ੀ
ਹਵਾਈ ਅੱਡੇ 'ਤੇ ਦੁਬਈ ਤੋਂ ਪਹੁੰਚੀ ਮ੍ਰਿਤਕ ਦੀ ਪਤਨੀ ਸੁਨੀਤਾ ਤੋਂ ਇਲਾਵਾ ਮ੍ਰਿਤਕ ਦੇ ਭਰਾ ਸਰਬਜੀਤ ਸਿੰਘ, ਸੰਦੀਪ ਸਿੰਘ, ਚਾਚਾ ਦਵਿੰਦਰ ਸਿੰਘ, ਜੀਜਾ ਸਤਨਾਮ ਕੁਮਾਰ ਆਦਿ ਬਲਜੀਤ ਦੀ ਮ੍ਰਿਤਕ ਦੇਹ ਲੈ ਕੇ ਆਉਣ ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਦੱਸਿਆ ਕਿ ਮ੍ਰਿਤਕ ਸਰੀਰ ਭਾਰਤ ਲੈ ਕੇ ਆਉਣਾ ਉਨ੍ਹਾਂ ਦੇ ਵੱਸ ਦੀ ਹੀ ਗੱਲ ਨਹੀਂ ਸੀ। ਉਨ੍ਹਾਂ ਕਿਹਾ ਕਿ ਡਾ.ਓਬਰਾਏ ਦੀ ਬਦੌਲਤ ਹੀ ਬਲਜੀਤ ਦੇ ਬਜ਼ੁਰਗ ਮਾਪਿਆਂ,ਛੋਟੇ-ਛੋਟੇ ਬੱਚਿਆਂ ਤੇ ਹੋਰ ਰਿਸ਼ਤੇਦਾਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਕਰਨੇ ਨਸੀਬ ਹੋਏ ਹਨ।
ਇਹ ਵੀ ਪੜ੍ਹੋ : ਖੰਨਾ ਦੇ ਪਿੰਡ ਚਕੋਹੀ ਦੇ ਗੁਰਪ੍ਰੀਤ ਸਿੰਘ ਦਾ ਅਮਰੀਕਾ 'ਚ ਗੋਲ਼ੀਆਂ ਮਾਰ ਕੇ ਕਤਲ
ਜ਼ਿਲ੍ਹੇ ’ਚ ਇਕ ਵਾਰ ਫਿਰ ਪੈਰ ਪਸਾਰਨ ਲੱਗਾ ਕੋਰੋਨਾ, 7 ਅਧਿਆਪਕਾਂ ਸਮੇਤ 76 ਦੀ ਰਿਪੋਰਟ ‘ਕੋਰੋਨਾ’ ਪਾਜ਼ੇਟਿਵ
NEXT STORY