ਅੰਮ੍ਰਿਤਸਰ (ਸੰਧੂ) : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਰਹਾਲੀ ਕਲਾਂ ਦੇ 24 ਸਾਲਾ ਨੌਜਵਾਨ ਚਾਹਤਬੀਰ ਸਿੰਘ ਪੁੱਤਰ ਸਵ. ਸੁਖਬੀਰ ਸਿੰਘ ਦਾ ਮ੍ਰਿਤਕ ਸਰੀਰ ਮੌਤ ਤੋਂ ਕਰੀਬ 18 ਦਿਨਾਂ ਬਾਅਦ ਬੀਤੀ ਦੇਰ ਰਾਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਚਾਹਤਬੀਰ ਸਿੰਘ ਤਰਨਤਾਰਨ ਜ਼ਿਲ੍ਹੇ ਦੀ ਇਕ ਵਿਧਵਾ ਅਧਿਆਪਕਾ ਦਾ ਇਕਲੌਤਾ ਪੁੱਤਰ ਸੀ। ਉਹ ਦਸੰਬਰ 2020 ਨੂੰ ਆਪਣੇ ਚੰਗੇਰੇ ਭਵਿੱਖ ਦੀ ਆਸ ਲੈ ਕੇ ਦੁਬਈ ’ਚ ਕੰਮ ਕਰਨ ਲਈ ਆਇਆ ਸੀ ਪਰ ਬੀਤੀ 19 ਜੁਲਾਈ ਨੂੰ ਅਚਾਨਕ ਕਿਸੇ ਕਾਰਨ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੱਲੋਂ ਕੀਤੀ ਗਈ ਵੱਡੀ ਜੱਦੋ-ਜਹਿਦ ਉਪਰੰਤ ਜਦੋਂ ਉਹ ਚਾਹਤਬੀਰ ਦਾ ਮ੍ਰਿਤਕ ਸਰੀਰ ਵਾਪਸ ਭਾਰਤ ਲਿਆਉਣ ’ਚ ਸਫ਼ਲ ਨਹੀਂ ਹੋਏ ਤਾਂ ਉਨ੍ਹਾਂ ਨੇ ਟਰੱਸਟ ਦੀ ਅੰਮ੍ਰਿਤਸਰ ਇਕਾਈ ਰਾਹੀਂ ਉਨ੍ਹਾਂ ਨਾਲ ਸੰਪਰਕ ਕਰ ਕੇ ਆਪਣੀ ਬੇਵਸੀ ਦਾ ਹਵਾਲਾ ਦਿੰਦਿਆਂ ਮ੍ਰਿਤਕ ਦੇਹ ਭਾਰਤ ਪਹੁੰਚਾਉਣ ਵਿਚ ਸਹਿਯੋਗ ਕਰਨ ਲਈ ਕਿਹਾ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਉੱਘੇ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਮੋਹਾਲੀ ’ਚ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ
ਇਸ ਉਪਰੰਤ ਉਨ੍ਹਾਂ ਨੇ ਭਾਰਤੀ ਦੂਤਾਵਾਸ ਦੇ ਵਿਸ਼ੇਸ਼ ਸਹਿਯੋਗ ਸਦਕਾ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ’ਚ ਜਲਦ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਚਾਹਤਬੀਰ ਦੇ ਮ੍ਰਿਤਕ ਸਰੀਰ ਨੂੰ ਬੀਤੀ ਦੇਰ ਰਾਤ ਭਾਰਤ ਭੇਜ ਕੇ ਉਸ ਦੇ ਵਾਰਸਾਂ ਨੂੰ ਸੌੰਪ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੀੜਤ ਪਰਿਵਾਰ ਦੇ ਆਰਥਿਕ ਪੱਖੋਂ ਸਮਰੱਥ ਹੋਣ ਕਾਰਨ ਚਾਹਤਬੀਰ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਤੇ ਹੋਇਆ ਖ਼ਰਚ ਉਸਦੇ ਪਰਿਵਾਰ ਨੇ ਹੀ ਕੀਤਾ ਹੈ।
ਇਹ ਵੀ ਪੜ੍ਹੋ : ਖਰੜ ’ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦਾ ਕਿਰਚ ਮਾਰ ਕੇ ਕਤਲ, ਜਾਣਾ ਸੀ ਆਸਟ੍ਰੇਲੀਆ
ਜ਼ਿਕਰਯੋਗ ਹੈ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 246 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਲੈਣ ਪਹੁੰਚੇ ਚਾਹਤਬੀਰ ਸਿੰਘ ਮਾਸੜ ਇੰਸ: ਸੁੱਖਸਿਮਰਤਪਾਲ ਸਿੰਘ, ਚਾਚਾ ਪ੍ਰਦੀਪ ਸਿੰਘ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਮਾਸਟਰ ਗੁਰਵਿੰਦਰ ਸਿੰਘ ਬੱਬੂ ਪੱਟੀ ਤੇ ਗੁਰਿੰਦਰ ਸਿੰਘ ਜੌਹਲ ਆਦਿ ਨੇ ਉਸਦੀ ਮ੍ਰਿਤਕ ਦੇਹ ਲੈ ਕੇ ਆਉਣ ਲਈ ਵੱਡਾ ਸਹਿਯੋਗ ਕਰਨ ’ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕੀਤਾ।
ਇਹ ਵੀ ਪੜ੍ਹੋ : ਬੁਲਟ ’ਤੇ ਆਏ ਫੌਜੀ ਨੇ ਨਹਿਰ ’ਚ ਠਾਠਾਂ ਮਾਰਦੇ ਪਾਣੀ ’ਚ ਮਾਰੀ ਛਾਲ, ਛੇ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਨੋਟ - ਕੀ ਬੇਰੁਜ਼ਗਾਰੀ ਕਾਰਣ ਪੰਜਾਬ ਦੀ ਨੌਜਵਾਨ ਪੀੜ੍ਹੀ ਵਿਦੇਸ਼ਾਂ ਵੱਲ ਰੁਖ ਕਰ ਰਹੀ ਹੈ, ਕੁਮੈਂਟ ਕਰਕੇ ਦਿਓ ਆਪਣੇ ਵਿਚਾਰ।
ਅੱਗ ਲੱਗਣ ਕਾਰਨ ਕਰਿਆਨੇ ਦੀ ਦੁਕਾਨ ਹੋਈ ਸੜ ਕੇ ਸੁਆਹ, 40 ਲੱਖ ਦਾ ਹੋਇਆ ਨੁਕਸਾਨ
NEXT STORY