ਪਟਿਆਲਾ, (ਪਰਮੀਤ)- ਵਧੀਕ ਜ਼ਿਲਾ ਮੈਜਿਸਟ੍ਰੇਟ ਸ਼੍ਰੀਮਤੀ ਪੂਨਮਦੀਪ ਕੌਰ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸੰਘਣੀ ਧੁੰਦ ਕਾਰਨ ਪਟਿਆਲਾ ਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲ, ਆਈ. ਟੀ. ਆਈਜ਼. ਅਤੇ ਆਂਗਣਵਾੜੀ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰ ਦਿੱਤਾ ਹੈ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪਿਛਲੇ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਕਾਰਨ ਛੋਟੇ ਬੱਚਿਆਂ ਦੀ ਸਿਹਤ ਖਰਾਬ ਹੋਣ ਦਾ ਜ਼ਿਆਦਾ ਡਰ ਬਣਿਆ ਰਹਿੰਦਾ ਹੈ। ਧੁੰਦ ਕਾਰਨ ਕਈ ਸਕੂਲੀ ਬੱਸਾਂ ਨਾਲ ਹਾਦਸੇ ਵੀ ਵਾਪਰ ਜਾਂਦੇ ਹਨ। ਇਸ ਲਈ ਇਹ ਹੁਕਮ ਜਾਰੀ ਕਰਨੇ ਜ਼ਰੂਰੀ ਹਨ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
ਸੰਡੇ ਨੂੰ ਸ਼ਹਿਰ ਦੇ ਬਾਜ਼ਾਰ ਹੁੰਦੇ ਨੇ ਰਾਮ ਭਰੋਸੇ
NEXT STORY