ਅੱਪਰਾ, (ਦੀਪਾ, ਅਜਮੇਰ)- ਕਰੀਬੀ ਪਿੰਡ ਕੰਗ ਜਗੀਰ ਤਹਿ. ਫਿਲੌਰ ਦੇ ਇਕ ਨੌਜਵਾਨ ਵਲੋਂ ਘਰੇਲੂ ਕਲੇਸ਼ ਦੇ ਕਾਰਨ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਪਰਮਿੰਦਰ ਸਿੰਘ ਚੌਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਮ੍ਰਿਤਕ ਗਗਨਦੀਪ (29) ਪੁੱਤਰ ਸੁਰਿੰਦਰ ਪਾਲ ਵਾਸੀ ਪਿੰਡ ਕੰਗ ਜਗੀਰ ਦਾ ਵਿਆਹ ਲਗਭਗ ਇਕ ਸਾਲ ਪਹਿਲਾਂ ਪਿੰਡ ਗੁਜਰਪੁਰ ਨੇੜੇ ਬੰਗਾ ਵਿਖੇ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ ਘਰ ਕਲੇਸ਼ ਰਹਿਣ ਲੱਗ ਪਿਆ, ਜਿਸ ਕਾਰਨ ਉਸ ਨੇ ਬੀਤੇ ਦਿਨ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਸ ਦੀ ਜੇਬ 'ਚ ਮਿਲੇ ਸੁਸਾਈਡ ਨੋਟ ਦੇ ਆਧਾਰ 'ਤੇ ਉਸ ਦੇ ਸਾਲੇ ਲਾਡੀ ਪੁੱਤਰ ਵਿਸਾਖੀ ਰਾਮ ਵਾਸੀ ਪਿੰਡ ਗੁਜਰਪੁਰ ਨੇੜੇ ਬੰਗਾ ਦੇ ਖਿਲਾਫ਼ ਥਾਣਾ ਫਿਲੌਰ ਵਿਖੇ ਧਾਰਾ 306 ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਸਿਵਲ ਹਸਪਤਾਲ ਫਿਲੌਰ ਵਿਖੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਦੇ ਸਪੁਰਦ ਕਰ ਦਿੱਤੀ ਗਈ ਹੈ।
ਨਾਜਾਇਜ਼ ਸ਼ਰਾਬ ਸਣੇ 4 ਗ੍ਰਿਫਤਾਰ
NEXT STORY