ਜਲੰਧਰ (ਮਾਹੀ)- ਜਲੰਧਰ ਦਿਹਾਤੀ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਨੂੱਸੀ ਤੋਂ ਭਤੀਜੇ ਰੋਡ 'ਤੇ ਸਥਿਤ ਪੋਲਟਰੀ ਫਾਰਮ ਡਿੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧੀ ਪੋਲਿਟੀਫਾਰਮ ਦੇ ਮਾਲਕ ਮਨਦੀਪ ਸਿੰਘ ਰੰਧਾਵਾ ਪੁੱਤਰ ਗਿਆਨ ਸਿੰਘ ਰੰਧਾਵਾ ਨੇ ਦੱਸਿਆ ਕਿ ਮੀਂਹ ਕਾਰਨ ਪੋਲਟਰੀ ਫਾਰਮ ਦੀ ਤਿੰਨ ਮੰਜ਼ਿਲਾਂ ਦੀ ਕੰਧ ਡਿੱਗ ਗਈ। ਜਿਸ ਨਾਲ ਚਾਰ ਤੋਂ ਪੰਜ ਹਜਾਰ ਦੇ ਕਰੀਬ ਮੁਰਗੀਆਂ ਮਰ ਚੁੱਕੀਆਂ ਹਨ। ਜਿਸ ਨਾਲ ਕਾਫ਼ੀ ਭਾਰੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ- ਰੂਪਨਗਰ: ਨਸ਼ੇ ਦੀ ਭੇਟ ਚੜ੍ਹਿਆ ਮਾਪਿਆਂ ਦਾ ਇਕਲੌਤਾ ਪੁੱਤ, ਬੱਸ ਸਟੈਂਡ ਨੇੜੇ ਪਈ ਲਾਸ਼ ਕੋਲੋਂ ਮਿਲੀ ਸਰਿੰਜ

ਮਨਦੀਪ ਨੇ ਦੱਸਿਆ ਕਿ ਇਸ ਘਟਨਾ ਦੌਰਾਨ ਮੁਰਗੀਆਂ ਦੀ ਮੌਤ ਨਾਲ 5 ਲੱਖ ਰੁਪਏ ਦਾ ਨੁਕਸਾਨ ਅਤੇ ਸ਼ੈੱਡ ਢਹਿਣ ਨਾਲ 25 ਤੋਂ 30 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੋਲਟਰੀ ਫਾਰਮ ਦੀ ਸ਼ੈੱਡ ਕੰਕਰੀਟ ਦੀ ਹੋਣ ਦੇ ਬਾਵਜੂਦ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਮੇਲੇ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਸ਼ਿਆਰਪੁਰ ਡੀ. ਸੀ. ਨੇ ਜਾਰੀ ਕੀਤੇ ਸਖ਼ਤ ਹੁਕਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ਦੇ ਇਸ ਜ਼ਿਲ੍ਹੇ ਵਿਚ 29 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ
NEXT STORY