ਕੋਟ ਫਤੂਹੀ, (ਬਹਾਦਰ ਖਾਨ)- ਪਿੰਡ ਭਾਮ ਵਿਖੇ ਮਾਂ ਭਮੇਸ਼ਵਰੀ ਮੰਦਰ ਨੂੰ ਜਾਣ ਵਾਲੀ ਮੇਨ ਗਲੀ ਵਿਚ ਨਾਲੀਆਂ ਦੀ ਸਫ਼ਾਈ ਨਾ ਹੋਣ ਕਰ ਕੇ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ। ਜ਼ਿਕਰਯੋਗ ਹੈ ਕਿ ਇਸ ਗਲੀ ਵਿਚ ਤਿੰਨ ਧਾਰਮਿਕ ਅਸਥਾਨ ਹਨ, ਜਿਨ੍ਹਾਂ ਵਿਚ ਮਾਂ ਭਮੇਸ਼ਵਰੀ ਮੰਦਰ, ਪੀਰਾਂ ਦਾ ਅਸਥਾਨ ਤੇ ਗੁਰਦੁਆਰਾ ਸ਼ਹੀਦਾਂ ਮੌਜੂਦ ਹਨ, ਜਿਸ ਕਰ ਕੇ ਸੰਗਤਾਂ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁਹੱਲਾ ਵਾਸੀਆਂ ਨੇ ਕਿਹਾ ਕਿ ਇਸ ਖੜ੍ਹੇ ਪਾਣੀ ਕਾਰਨ ਡੇਂਗੂ, ਮਲੇਰੀਆ ਤੇ ਹੋਰ ਭਿਆਨਕ ਬੀਮਾਰੀਆਂ ਲੱਗਣ ਦਾ ਡਰ ਹੈ।
ਲੋਕਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਗ੍ਰਾਮ ਪੰਚਾਇਤ ਨੂੰ ਨਾਲੀਆਂ ਦੀ ਸਫ਼ਾਈ ਲਈ ਕਈ ਵਾਰ ਕਹਿ ਚੁੱਕੇ ਹਾਂ ਪਰ ਨਾਲੀਆਂ ਦੀ ਸਫ਼ਾਈ ਨਹੀਂ ਕਰਵਾਈ ਗਈ। ਇਸ ਮੌਕੇ ਮੁਹੱਲਾ ਵਾਸੀਆਂ ਨੇ ਹਲਕਾ ਵਿਧਾਇਕ ਡਾਕਟਰ ਰਾਜ ਕੁਮਾਰ ਚੱਬੇਵਾਲ ਅਤੇ ਗ੍ਰਾਮ ਪੰਚਾਇਤ ਪਾਸੋਂ ਪੁਰਜ਼ੋਰ ਮੰਗ ਕੀਤੀ ਕਿ ਨਾਲੀਆਂ ਦੀ ਜਲਦ ਸਫ਼ਾਈ ਕਰਵਾਈ ਜਾਵੇ ਤਾਂ ਕਿ ਭਿਆਨਕ ਬੀਮਾਰੀਆਂ ਤੋਂ ਬਚਿਆ ਜਾ ਸਕੇ।
ਵੈਟਰਨਰੀ ਹਸਪਤਾਲ ਮੀਂਹ ਦੇ ਪਾਣੀ 'ਚ ਡੁੱਬਾ
NEXT STORY