ਤਰਨਤਾਰਨ, (ਆਹਲੂਵਾਲੀਆ)- ਇੰਪਲਾਈਜ਼ ਫੈੱਡਰੇਸ਼ਨ ਸਰਕਲ ਤਰਨਤਾਰਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਨ ਸਬੰਧੀ ਅਹਿਮ ਮੀਟਿੰਗ ਸਰਕਲ ਪ੍ਰਧਾਨ ਕੁਲਵੰਤ ਸਿੰਘ ਮੱਲ੍ਹੀਆਂ ਦੀ ਪ੍ਰਧਾਨਗੀ ਹੇਠ ਕੀਤੀ, ਜਿਸ 'ਚ ਵਿਸ਼ੇਸ਼ ਤੌਰ 'ਤੇ ਜਥੇਬੰਦੀ ਦੇ ਸੂਬਾ ਸੀ. ਮੀਤ ਪ੍ਰਧਾਨ ਮੰਗਲ ਸਿੰਘ ਠਰੂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਮੁਲਾਜ਼ਮ ਏਕਤਾ ਮੰਚ ਵੱਲੋਂ 24 ਮਾਰਚ ਨੂੰ ਵਿਧਾਨ ਸਭਾ ਪੰਜਾਬ ਚੰਡੀਗੜ੍ਹ ਵੱਲ ਵੱਡੇ ਪੱਧਰ 'ਤੇ ਰੋਸ ਮਾਰਚ ਕੀਤਾ ਜਾਵੇਗਾ ਕਿਉਂਕਿ ਬਿਜਲੀ ਬੋਰਡ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨਾ ਜਿਵੇਂ ਪੇ ਬੈਂਡ ਸਰਕਾਰ ਦੇ ਮੁਲਾਜ਼ਮਾਂ ਵਾਂਗ ਬਰਾਬਰ ਦੀ ਮੰਗ 23 ਸਾਲਾ ਸਕੇਲ, ਬੋਰਡ 'ਚ ਖਾਲੀ ਪਈਆਂ ਅਸਾਮੀਆਂ ਨੂੰ ਭਰਨਾ, ਕੱਚੇ ਮੁਲਾਜ਼ਮਾਂ ਤੋਂ ਪੱਕੇ ਕਰਨਾ, ਰਿਟਾਇਰਡ ਕਰਮਚਾਰੀਆਂ ਨੂੰ ਬਿਜਲੀ ਯੂਨਿਟਾਂ 'ਚ ਰਿਆਇਤ ਦੇਣਾ, 22 ਮਹੀਨੇ ਦਾ ਡੀ. ਏ. ਦਾ ਏਰੀਅਰ ਦੇਣਾ, 2017-18 ਦੀਆਂ ਡੀ. ਏ. ਦੀਆਂ ਬਕਾਇਆ ਕਿਸ਼ਤਾਂ ਦੇਣਾ, ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ ਆਦਿ ਹਨ। ਇਸ ਮੌਕੇ ਬਲਵਿੰਦਰ ਸਿੰਘ ਬੱਠੇ ਭੈਣੀ, ਰਾਜਬੀਰ ਸਿੰਘ ਪੱਟੀ, ਮਨਜੀਤ ਸਿੰਘ ਭਿੱਖੀਵਿੰਡ, ਹਰਜਿੰਦਰ ਸਿੰਘ, ਗੁਲਜ਼ਾਰ ਸਿੰਘ, ਸਤਨਾਮ ਸਿੰਘ, ਸੁਰਜੀਤ ਸਿੰਘ, ਕੁਲਬੀਰ ਸਿੰਘ, ਨੀਰਜ ਸ਼ਰਮਾ ਆਦਿ ਹਾਜ਼ਰ ਸਨ।
ਪੀ. ਸੀ. ਆਰ. ਟੀਮ ਨੇ ਚਲਾਈ ਵੱਡੇ ਪੱਧਰ 'ਤੇ ਚੈਕਿੰਗ ਮੁਹਿੰਮ
NEXT STORY