ਮੋਗਾ, (ਅਜ਼ਾਦ)- ਪਿੰਡ ਡਾਲਾ ਅਤੇ ਮਹਿਰੋਂ ਵਿਚਕਾਰ ਪੈਂਦੇ ਇਕ ਭੱਠੇ 'ਤੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਇਕ ਲੜਕੇ ਵੱਲੋਂ ਦਰੱਖਤ ਨਾਲ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਅਜੀਤਵਾਲ ਦੇ ਹੌਲਦਾਰ ਸੋਹਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਅਵਤਾਰ ਸਿੰਘ ਉਰਫ ਲਾਲੀ (24) ਪੁੱਤਰ ਸੁਖਦੇਵ ਸਿੰਘ ਨਿਵਾਸੀ ਪਿੰਡ ਸਲੇਮਪੁਰਾ ਸਿੱਧਵਾਂ ਬੇਟ (ਲੁਧਿਆਣਾ) ਭੱਠੇ 'ਤੇ ਇੱਟਾਂ ਬਣਾਉਣ ਦਾ ਕੰਮ ਕਰਦਾ ਸੀ। ਬੀਤੀ ਰਾਤ ਉਸ ਨੇ ਉਥੇ ਮੋਟਰ 'ਤੇ ਲੱਗੇ ਇਕ ਦਰੱਖਤ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ, ਜਿਸ ਦਾ ਪਤਾ ਸਵੇਰੇ ਲੱਗਾ ਅਤੇ ਉਥੇ ਕੰਮ ਕਰਨ ਵਾਲੇ ਹੋਰ ਵਿਅਕਤੀਆਂ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ।
ਹੌਲਦਾਰ ਸੋਹਣ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਮ੍ਰਿਤਕ ਦੀ ਮਾਤਾ ਹਰਜਿੰਦਰ ਕੌਰ ਅਤੇ ਹੋਰ ਰਿਸ਼ਤੇਦਾਰ ਉਥੇ ਪੁੱਜੇ। ਮ੍ਰਿਤਕ ਦੀ ਮਾਤਾ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਲੜਕਾ ਅਵਤਾਰ ਸਿੰਘ ਲਾਲੀ ਕਾਫੀ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਅਸੀਂ ਉਸ ਨੂੰ ਸਮਝਾਉਣ ਦਾ ਵੀ ਯਤਨ ਕੀਤਾ ਪਰ ਉਸ ਨੇ ਕੁਝ ਨਹੀਂ ਦੱਸਿਆ। ਇਸ ਕਾਰਨ ਹੀ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਵੱਲੋਂ ਹਰਜਿੰਦਰ ਕੌਰ ਪਤਨੀ ਸੁਖਦੇਵ ਸਿੰਘ ਦੇ ਬਿਆਨਾਂ 'ਤੇ ਅ/ਧ 174 ਦੀ ਕਾਰਵਾਈ ਕੀਤੀ ਗਈ।
ਸੜਕ 'ਤੇ ਲਾਸ਼ ਪਈ ਦੇਖ ਕੇ ਘਬਰਾਏ ਬਾਈਕ ਸਵਾਰ ਡਿਵਾਈਡਰ ਨਾਲ ਟਕਰਾਏ
NEXT STORY