ਮੋਗਾ (ਗੋਪੀ, ਕਸ਼ਿਸ਼)- ਮੋਗਾ ਤੋਂ ਬੇਹੱਦ ਹੈਰਾਨ ਕਰਨ ਦੇਣ ਵਾਲਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਥੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਆਪਣੇ ਆਪ ਗੋਲੀ ਮਾਰ ਲਈ। ਜਾਣਕਾਰੀ ਮੁਤਾਬਕ ਵਿਅਕਤੀ ਦੀ ਪਛਾਣ ਮੋਗਾ ਦੇ ਰਹਿਣ ਵਾਲੇ 34 ਸਾਲਾ ਅਭਿਸ਼ੇਕ ਢੀਂਗਰਾ ਨਾਮ ਤੋਂ ਹੋਈ ਹੈ। ਦਰਅਸਰ ਵਿਅਕਤੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਜਿਸ ਤੋਂ ਬਾਅਦ ਉਸ ਨੇ ਆਪਣੇ ਪਿਤਾ ਦੇ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰੀ । ਇਸ ਦੌਰਾਨ ਤੁਰੰਤ ਉਸ ਨੂੰ ਇਲਾਜ ਲਈ ਮੋਗਾ ਦੇ ਮੈਡੀਸਿਟੀ 'ਚ ਦਾਖਲ ਕਰਾਇਆ ਗਿਆ ਹੈ ਜਿੱਥੇ ਉਸਦਾ ਆਪਰੇਸ਼ਨ ਚੱਲ ਰਿਹਾ ਹੈ। ਅਭਿਸ਼ੇਕ ਢੀਂਗਰਾ ਦੇ ਪਿਤਾ ਮੋਗਾ 'ਚ ਗੁਰੂ ਨਾਨਕ ਮਾਰਕੀਟ 'ਚ ਸਥਿਤ ਇੱਕ ਕੱਪੜਾ ਵਪਾਰੀ ਦਾ ਕੰਮ ਕਰਦਾ ਹੈ।
ਇਹ ਵੀ ਪੜ੍ਹੋ- ਅੱਗ ’ਚ ਸੜਨ ਕਾਰਨ ਵਿਆਹੁਤਾ ਔਰਤ ਦੀ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ
ਇਸ ਦੌਰਾਨ ਪੂਰੀ ਮਾਰਕੀਟ 'ਚ ਦਹਿਸ਼ਤ ਦਾ ਮਾਹੌਲ ਹੈ। ਇਸ ਮਾਮਲੇ 'ਚ ਮੋਗਾ ਦੇ ਡੀ. ਐੱਸ. ਪੀ. ਸਿਟੀ ਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 10 ਵਜੇ ਮੋਗਾ ਦੇ ਗੁਰੂ ਨਾਨਕ ਮਾਰਕੀਟ 'ਚ ਕੱਪੜੇ ਦੇ ਦੁਕਾਨਦਾਰ ਅਭਿਸ਼ੇਕ ਢੀਂਗਰਾ ਨੇ ਆਪਣੇ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ ਅਤੇ ਗੋਲੀ ਉਸਦੇ ਪੇਟ ਵਿੱਚ ਲੱਗੀ ਹੈ। ਉਸਦਾ ਇਲਾਜ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਚਲ ਰਿਹਾ ਹੈ। ਕਾਰਨਾਂ ਬਾਰੇ ਅਜੇ ਤੱਕ ਕੁਝ ਵੀ ਸਾਹਮਣੇ ਨਹੀਂ ਆਇਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਵੱਡੀ ਅਪਡੇਟ, ਪੰਜਾਬ 'ਚ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਸੜਕ ਸੁਰੱਖਿਆ ਫ਼ੋਰਸ ਨੇ ਬਚਾਈ ਪਰਿਵਾਰ ਦੀ ਜਾਨ
NEXT STORY